ਪੂਰੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਅਜਿਹੇ ਵਿਚ ਆਮ ਆਦਮੀ ‘ਤੇ ਆਰਥਿਕ ਬੋਝ ਵਧ ਰਿਹਾ ਹੈ। ਇਨ੍ਹਾਂ ਸਭ ਦੇ ਮੱਦੇਨਜ਼ਰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਇਲੈਕਟ੍ਰਿਕ ਵਾਹਨ ਪਾਲਿਸੀ ਲਿਆਏਗੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀਆਂ ਸੜਕਾਂ ‘ਤੇ ਵੀ ਜਲਦ ਹੀ ਇਲੈਕਟ੍ਰਿਕ ਚਾਰ ਪਹੀਆ ਵਾਹਨ ਤੇ ਦੋ ਪਹੀਆ ਵਾਹਨ ਦੌੜਣਗੇ। ਇਸ ਲਈ ਸੂਬਾ ਸਰਕਾਰ ਇਲੈਕਟ੍ਰਿਕ ਵਾਹਨ ਪਾਲਿਸੀ ਬਣਾਉਣ ਜਾ ਰਹੀ ਹੈ।
ਇਹ ਵੀ ਪੜ੍ਹੋ : ਕਾਬੁਲ : ਗੁਰਦੁਆਰਾ ਕਰਤੇ ਪਰਵਾਨ ਸਾਹਿਬ ਅੱਗੇ ਹਮਲਾ, ਇੱਕ ਦਿਨ ਪਹਿਲਾਂ ਹੀ ਤਾਲਿਬਾਨ ਨੇ ਦਿੱਤੀ ਦੀ ਸੁਰੱਖਿਆ ਦੀ ਗਾਰੰਟੀ
ਭੁੱਲਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ ਤੱਕ 8,291 ਇਲੈਕਟ੍ਰਿਕ ਵਾਹਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਇਨ੍ਹਾਂ ਵਿੱਚ 1 ਅਪ੍ਰੈਲ, 2021 ਤੋਂ 31 ਮਾਰਚ, 2022 ਦਰਮਿਆਨ ਰਜਿਸਟਰਡ 6,421 ਈ-ਵਾਹਨ ਅਤੇ ਅਪ੍ਰੈਲ ਤੋਂ ਹੁਣ ਤੱਕ 1,870 ਈ-ਵਾਹਨ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: