ਅੰਮ੍ਰਿਤਸਰ ‘ਚ ਸ਼ੱਕੀ ਹਾਲਾਤਾਂ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਉਹ ਬੀਤੀ ਸ਼ਾਮ ਤੋਂ ਲਾਪਤਾ ਸੀ। ਸਵੇਰੇ ਉਸ ਦੀ ਲਾਸ਼ ਬੁਤਾਲਾ-ਜੋਧਾ ਰੋਡ ‘ਤੇ ਸਥਿਤ ਪਾਣੀ ਦੀ ਮੋਟਰ ਨੇੜੇ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਛਾਣ 23 ਸਾਲਾਂ ਬਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗਗੜ ਬਾਣਾ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਉਨ੍ਹਾਂ ਨੂੰ ਬੁਤਾਲਾ-ਜੋਧਾ ਰੋਡ ’ਤੇ ਪਾਣੀ ਦੀ ਮੋਟਰ ਕੋਲ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦੀ ਪਛਾਣ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਜਿਸ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਫਿਲਹਾਲ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਸ਼ੇ ਦੀ ਭੇਟ ਚੜਿਆ ਪੰਜਾਬ ਦਾ ਨੈਸ਼ਨਲ ਲੈਵਲ ਦਾ ਗੋਲਡ ਮੈਡਲਿਸਟ ਬਾਕਸਰ, ਓਵਰਡੋਜ਼ ਕਰਕੇ ਹੋਈ ਮੌਤ
ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿਕਰਮ ਬੀਤੀ ਸ਼ਾਮ ਘਰੋਂ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਕਾਫੀ ਭਾਲ ਕਰਨ ‘ਤੇ ਵੀ ਉਹ ਨਹੀਂ ਮਿਲਿਆ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸਵੇਰੇ ਉਸ ਦੀ ਲਾਸ਼ ਸੜਕ ‘ਤੇ ਪਈ ਹੋਣ ਦੀ ਸੂਚਨਾ ਮਿਲੀ। ਉਸ ਦਾ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੀ ਇੱਕ ਨਿੱਕੀ ਜਿਹੀ ਧੀ ਹੈ।
ਵੀਡੀਓ ਲਈ ਕਲਿੱਕ ਕਰੋ -: