ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਿਤੇ ਨਾ ਕਿਤੇ ਲਾਅ ਅਤੇ ਆਰਡਰ ‘ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਤਾਂ ਆਮ ਹੀ ਹੋ ਗਈਆਂ ਹਨ ਤੇ ਬਦਮਾਸ਼ਾਂ ਦੇ ਮਨਾਂ ਵਿਚ ਪੁਲਿਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ।
ਅਜਿਹਾ ਹੀ ਇਕ ਮਾਮਲਾ ਅਜਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਇੱਕ ਮਾਰਬਲ ਦੀ ਦੁਕਾਨ ਤੋਂ ਕੁਝ ਨਕਾਬਪੋਸ਼ ਪਿਸਤੌਲ ਦੀ ਨੋਕ ‘ਤੇ ਨਕਦੀ ਲੈ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਬੀਤੀ ਰਾਤ ਜਦੋਂ ਦੁਕਾਨਦਾਰ ਨਕਦੀ ਲੈ ਕੇ ਘਰ ਜਾ ਰਿਹਾ ਸੀ ਤਾਂ ਰਾਹ ਵਿਚ ਤਿੰਨ ਨਕਾਬਪੋਸ਼ਾਂ ਨੇ ਉਸ ਨੂੰ ਰੋਕ ਲਿਆ ਤੇ ਉਸ ਕੋਲੋਂ ਨਕਦੀ ਲੈ ਕੇ ਫਰਾਰ ਹੋ ਗਏ।
ਦੁਕਾਨਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਾਮ ਲਗਭਗ 7.30 ਵਜੇ ਉਹ ਦੁਕਾਨ ਤੋਂ ਸੇਲਜ਼ ਦੇ ਪੈਸੇ ਤਕਰੀਬਨ 70000-75000 ਲੈ ਕੇ ਘਰ ਜਾ ਰਿਹਾ ਸੀ ਤੇ ਤਿੰਨ ਜਣੇ ਬਾਈਕ ‘ਤੇ ਆਏ ਤੇ ਪਿਸਤੌਲ ਦੀ ਨੋਕ ‘ਤੇ ਨਕਦੀ ਲੈ ਕੇ ਫਰਾਰ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੁਕਾਨਦਾਰ ਦੀ ਮੰਗ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਪੁਲਿਸ ਮੌਕੇ ‘ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।