ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਬੁਲ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਸ਼ਪਾਗਿਜ਼ਾ ਟੀ-20 ਕ੍ਰਿਕਟ ਲੀਗ ਦੌਰਾਨ ਆਤਮਘਾਤੀ ਬੰਬ ਧਮਾਕਾ ਹੋਇਆ। ਇਸ ਤੋਂ ਬਾਅਦ ਸਾਰੇ ਖਿਡਾਰੀਆਂ ਨੂੰ ਬੰਕਰ ਦੇ ਅੰਦਰ ਲਿਜਾਇਆ ਗਿਆ। ਲਾਈਵ ਮੈਚ ਦੌਰਾਨ ਧਮਾਕੇ ਕਾਰਨ ਸਟੇਡੀਅਮ ‘ਚ ਮੌਜੂਦ ਦਰਸ਼ਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਾਬੁਲ ਪੁਲਿਸ ਹੈੱਡਕੁਆਰਟਰ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਬੈਂਡ-ਏ-ਅਮਿਰ ਡ੍ਰੈਗਨਸ ਅਤੇ ਪਾਮੀਰ ਜ਼ਾਲਮੀ ਵਿਚਾਲੇ ਮੈਚ ਚੱਲ ਰਿਹਾ ਸੀ। ਵੱਡੀ ਗੱਲ ਇਹ ਹੈ ਕਿ ਜਦੋਂ ਹਮਲਾ ਹੋਇਆ ਤਾਂ ਸੰਯੁਕਤ ਰਾਸ਼ਟਰ ਦੇ ਅਧਿਕਾਰੀ ਸਟੇਡੀਅਮ ਵਿੱਚ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਸ਼ਪਾਗਿਜ਼ਾ ਕ੍ਰਿਕਟ ਲੀਗ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਤਰ੍ਹਾਂ ਇੱਕ ਪੇਸ਼ੇਵਰ ਟੀ-20 ਲੀਗ ਹੈ, ਜਿਸ ਦੀ ਸਥਾਪਨਾ ਅਫਗਾਨਿਸਤਾਨ ਕ੍ਰਿਕਟ ਬੋਰਡ ਦੁਆਰਾ 2013 ਵਿੱਚ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
||^ਇਹ ਧਮਾਕਾ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਦੇ ਗੇਟ ਨੇੜੇ ਹੋਏ ਧਮਾਕੇ ਤੋਂ ਦੋ ਦਿਨ ਬਾਅਦ ਹੋਇਆ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਜੂਨ ਵਿੱਚ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਕਈ ਧਮਾਕੇ ਹੋਏ ਸਨ। ਇਸਲਾਮਿਕ ਸਟੇਟ ਨੇ ਗੁਰਦੁਆਰੇ ‘ਤੇ ਹੋਏ ਘਾਤਕ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਧਮਾਕੇ ਵਿੱਚ ਸਿੱਖ ਭਾਈਚਾਰੇ ਦੇ ਇੱਕ ਮੈਂਬਰ ਸਮੇਤ ਦੋ ਲੋਕ ਮਾਰੇ ਗਏ ਸਨ।