ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਾਅਦ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਅਹਿਤਿਆਤ ਵਰਤਣ ਨੂੰ ਕਿਹਾ।
ਇਸ ਤੋਂ ਪਹਿਲਾਂ ਜੇਲ੍ਹ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਸੰਪਰਕ ਵਿਚ ਆਏ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਏਕਾਂਤਵਾਸ ਵਿਚ ਹਨ। ਸੂਬੇ ਵਿਚ ਇਸ ਸਮੇਂ 95 ਮਰੀਜ਼ ਆਕਸੀਜਨ ਤੇ ਆਈਸੀਯੂ ਵਿਚ ਮਤਲਬ ਲਾਈਫ ਸੇਵਿੰਗ ਸਪੋਰਟ ‘ਤੇ ਪਹੁੰਚ ਚੁੱਕੇ ਹਨ।
ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 526 ਮਾਮਲੇ ਸਾਹਮਣੇ ਆਏ ਹਨ। ਪਾਜੀਟਿਵਿਟੀ ਦਰ ਵੀ ਵਧ ਕੇ 4.49% ਹੋ ਗਈ ਹੈ। ਮੋਹਾਲੀ ਵਿੱਚ ਸਭ ਤੋਂ ਵੱਧ 100 ਮਰੀਜ਼ ਮਿਲੇ ਹਨ। ਇੱਥੇ ਸਕਾਰਾਤਮਕਤਾ ਦਰ ਵੀ 13.48% ਸੀ। ਦੂਜੇ ਨੰਬਰ ‘ਤੇ ਜਲੰਧਰ ‘ਚ 74, ਲੁਧਿਆਣਾ ‘ਚ 58 ਮਰੀਜ਼ ਮਿਲੇ ਹਨ। ਇਸ ਦੌਰਾਨ 11,964 ਕੋਵਿਡ ਨਮੂਨੇ ਲੈ ਕੇ 11,721 ਦੀ ਜਾਂਚ ਕੀਤੀ ਗਈ। ਰਾਜ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ 2,992 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ 100 ਤੋਂ ਵੱਧ ਐਕਟਿਵ ਕੇਸ ਸਾਹਮਣੇ ਆਏ ਹਨ। ਸਭ ਤੋਂ ਵੱਧ 721 ਮੁਹਾਲੀ ਵਿੱਚ ਹਨ। ਜਲੰਧਰ ਵਿੱਚ 406, ਲੁਧਿਆਣਾ ਵਿੱਚ 341, ਪਟਿਆਲਾ ਵਿੱਚ 234, ਬਠਿੰਡਾ ਵਿੱਚ 216, ਅੰਮ੍ਰਿਤਸਰ ਵਿੱਚ 174, ਹੁਸ਼ਿਆਰਪੁਰ ਵਿੱਚ 162 ਅਤੇ ਰੋਪੜ ਵਿੱਚ 138 ਐਕਟਿਵ ਕੇਸ ਹਨ। ਬਾਕੀ ਜ਼ਿਲ੍ਹਿਆਂ ਵਿੱਚ ਐਕਟਿਵ ਕੇਸ 100 ਤੋਂ ਘੱਟ ਹਨ।