ਭਾਰਤ ਵਿਚ ਬੀਤੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 20408 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 54 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲੇ 1,43,384 ਹਨ। ਜਦੋਂ ਕਿ ਪਾਜੀਟਿਵਿਟੀ ਦਰ 5.50 ਫੀਸਦੀ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਹੁਣ ਤੱਕ ਦੇਸ਼ ਵਿਚ ਕੋਰੋਨਾ ਦੇ ਕੁੱਲ 87.48 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ ਜਦੋਂ ਕਿ ਪਿਛਲੇ 24 ਘੰਟਿਆਂ ਵਿਚ 4,04,399 ਟੈਸਟ ਕੀਤੇ ਗਏ। ਭਾਰਤ ਦਾ ਐਕਟਿਵ ਕੇਸਲੋਡ ਮੌਜੂਦਾ ਸਮੇਂ ਵਿਚ 1,43,384 ਹੈ।
ਸਰਗਰਮ ਮਾਮਲੇ ਅਜੇ 0.33 ਫੀਸਦੀ ਹਨ ਜਦੋਂ ਕਿ ਰਿਕਵਰੀ ਰੇਟ ਹੁਣ 98.48 ਫੀਸਦੀ ਹੈ। ਪਿਛਲੇ 24 ਘੰਟਿਆਂ ਵਿਚ 20958 ਕੋਰੋਨਾ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਧ ਕੇ 4,33,30,443 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 203.94 ਕਰੋੜ ਟੀਕੇ ਦੀ ਕੁੱਲ ਖੁਰਾਕ ਦਿੱਤੀ ਜਾ ਚੁੱਕੀ ਹੈ ਤੇ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵੈਕਸੀਨ ਦੀ 33,87,173 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।