ਦੇਸ਼ ‘ਚ ਕੋਰੋਨਾ ਦਾ ਪ੍ਰਕੋਪ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਕਿ ਮੰਕੀਪੌਕਸ ਦੇ ਮਾਮਲੇ ਸਾਹਮਣੇ ਆਉਣ ਲੱਗੇ ਹਨ। ਦੇਸ਼ ‘ਚ ਮੰਕੀਪੌਕਸ ਦੇ ਦਸਤਕ ਦੇਣ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ‘ਚ ਵੀ ਇਸ ਦਾ ਸ਼ੱਕੀ ਮਰੀਜ਼ ਮਿਲਿਆ ਹੈ। ਹਿਮਾਚਲ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਵਿੱਚ ਇੱਕ ਨੌਜਵਾਨ ਵਿੱਚ ਮੰਕੀਪੌਕਸ ਦੇ ਲੱਛਣ ਪਾਏ ਗਏ ਹਨ। ਇਸ ਕਰਕੇ ਸਿਹਤ ਵਿਭਾਗ ਵਿੱਚ ਹੜਕੰਪ ਮੱਚ ਗਿਆ ਹੈ। ਸਿਹਤ ਵਿਭਾਗ ਨੇ ਮਰੀਜ਼ ਦੇ ਸੈਂਪਲ ਲੈ ਕੇ ਜਾਂਚ ਲਈ ਪੁਣੇ ਦੇ ਐਨਆਈਵੀ ਇੰਸਟੀਚਿਊਟ ਵਿੱਚ ਭੇਜ ਦਿੱਤੇ ਹਨ।
ਜਦੋਂ ਤੱਕ ਟੈਸਟ ਦੇ ਨਤੀਜੇ ਨਹੀਂ ਆਉਂਦੇ, ਮਰੀਜ਼ ਨੂੰ ਘਰ ਵਿੱਚ ਆਈਸੋਲੇਟ ਕਰ ਦਿੱਤਾ ਗਿਆ ਹੈ। ਦਰਅਸਲ, 21 ਦਿਨ ਪਹਿਲਾਂ ਇੱਕ 21 ਸਾਲਾ ਨੌਜਵਾਨ ਵਿੱਚ ਇਨਫੈਕਸ਼ਨ ਦੇ ਲੱਛਣ ਦਿਖਾਈ ਦਿੱਤੇ ਸਨ, ਹਾਲਾਂਕਿ ਨੌਜਵਾਨ ਹੁਣ ਠੀਕ ਹੈ, ਪਰ ਫਿਰ ਵੀ ਸਾਵਧਾਨੀ ਵਜੋਂ ਨਮੂਨੇ ਜਾਂਚ ਲਈ ਭੇਜੇ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਨੌਜਵਾਨ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ।
ਸਿਹਤ ਅਧਿਕਾਰੀਆਂ ਮੁਤਾਬਕ ਮਰੀਜ਼ ਨੂੰ ਸਾਵਧਾਨੀ ਦੇ ਤੌਰ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਤੋਂ ਬਾਅਦ ਅਧਿਕਾਰੀਆਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਕੀਪੌਕਸ ਦੇ ਲੱਛਣ ਦਿਖਾਈ ਦੇਣ ਦੀ ਸੂਰਤ ਵਿੱਚ ਮੈਡੀਕਲ ਅਧਿਕਾਰੀਆਂ ਨੂੰ ਸੂਚਿਤ ਕਰਨ।
ਦੇਸ਼ ਵਿੱਚ ਹੁਣ ਤੱਕ ਬਾਂਦਰਪੌਕਸ ਦੇ 4 ਮਾਮਲੇ ਸਾਹਮਣੇ ਆ ਚੁੱਕੇ ਹਨ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਦੇ ਚਾਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਵਿੱਚ ਤਿੰਨ ਕੇਸ ਕੇਰਲ ਤੋਂ ਅਤੇ ਇੱਕ ਦਿੱਲੀ ਤੋਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, ਕਾਮਨਵੈਲਥ ਖੇਡਾਂ ‘ਚ ਦੇਸ਼ ਦਾ ਪਹਿਲਾ ਤਮਗਾ
ਦੇਸ਼ ਵਿੱਚ ਹੁਣ ਤੱਕ ਮੰਕੀਪੌਕਸ ਨਾਲ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਮੰਕੀਪੌਕਸ ਨਾਲ ਜੁੜੀ ਜਾਣਕਾਰੀ ਲਈ ਇੱਕ ਵੱਖਰਾ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: