ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ ਕੈਨੇਡਾ ਸਰਕਾਰ ਨਾਲ ਸੰਪਰਕ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਐਨਸੀਬੀ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਗੋਲਡੀ ਨੂੰ ਪੰਜਾਬ ਭੇਜਣ ਲਈ ਕਿਹਾ ਗਿਆ ਹੈ। ਉਸ ਤੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੀ ਮਾਨਸਾ ਵਿੱਚ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਨਿਭਾਈ।
ਸੀ.ਐੱਮ. ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਸਮਝਾਇਆ ਗਿਆ ਹੈ ਕਿ ਜੇ ਉਹ ਗੋਲਡੀ ਬਰਾੜ ਨੂੰ ਡਿਪੋਰਟ ਕਰ ਦਿੰਦੀ ਹੈ ਤਾਂ ਉਨ੍ਹਾਂ ਦੀ ਧਰਤੀ ਤੋਂ ਵੀ ਗੈਂਗਸਟਰ ਘੱਟ ਹੋਣਗੇ। ਗੋਲਡੀ ਤੋਂ ਇਲਾਵਾ ਪੰਜਾਬ ਪੁਲਿਸ ਗੈਂਗਸਟਰ ਲਖਬੀਰ ਸਿੰਘ ਲੰਡਾ ਦੀ ਵੀ ਭਾਲ ਕਰ ਰਹੀ ਹੈ, ਜਿਸ ਨੇ ਮੋਹਾਲੀ ਸਥਿਤ ਇੰਟੈਲੀਜੈਂਸ ਦਫ਼ਤਰ ‘ਤੇ ਰਾਕੇਟ ਹਮਲਾ ਕੀਤਾ ਸੀ, ਉਹ ਵੀ ਕੈਨੇਡਾ ਬੈਠਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਵਿੱਚ ਛੇ ਸ਼ਾਰਪਸ਼ੂਟਰ ਸ਼ਾਮਲ ਸਨ। ਇਨ੍ਹਾਂ ‘ਚੋਂ 3 ਅੰਕਿਤ ਸੇਰਸਾ, ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ਾਰਪਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦਾ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਐਨਕਾਊਂਟਰ ਦਿੱਤਾ ਸੀ। ਛੇਵਾਂ ਸ਼ਾਰਪਸ਼ੂਟਰ ਦੀਪਕ ਮੁੰਡੀ ਅਜੇ ਫਰਾਰ ਹੈ।
ਇਹ ਵੀ ਪੜ੍ਹੋ : ਐਤਵਾਰ ਘਰੋਂ ਨਿਕਲਣ ਦਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਸੜਕਾਂ ਰਹਿਣਗੀਆਂ ਜਾਮ
ਗੈਂਗਸਟਰ ਗੋਲਡੀ ਬਰਾੜ ਨੇ ਵੀਡੀਓ ਜਾਰੀ ਕਰਕੇ ਮੂਸੇਵਾਲਾ ਦੇ ਕਤਲ ਦਾ ਜੁਰਮ ਕਬੂਲ ਕਰ ਲਿਆ ਹੈ। ਉਸ ਦਾ ਕਹਿਣਾ ਹੈ ਕਿ ਮੂਸੇਵਾਲਾ ਉਸ ਦੇ ਕਰੀਬੀ ਸਾਥੀ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸ਼ਾਮਲ ਸੀ, ਇਸ ਲਈ ਉਸ ਨੇ ਇਸ ਦਾ ਬਦਲਾ ਲਿਆ ਹੈ। ਇਸ ਦੇ ਨਾਲ ਹੀ ਉਸ ਮੂਸੇਵਾਲਾ ਨੂੰ ਮਿਲ ਰਹੇ ਸਮਰਥਨ ‘ਤੇ ਵੀ ਗੁੱਸਾ ਜ਼ਾਹਰ ਕੀਤਾ। ਗੋਲਡੀ ਨੇ ਕਿਹਾ ਕਿ ਪਹਿਲਾਂ ਹਰ ਕੋਈ ਉਸ ਨੂੰ ਗਾਲ੍ਹਾਂ ਕੱਢਦਾ ਸੀ, ਹੁਣ ਹਰ ਕੋਈ ਉਸ ਦੀ ਸਪੋਰਟ ‘ਚ ਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: