ਇੱਕ ਪਾਸੇ ਜਿੱਥੇ ਦੇਸ਼ ਦੇ ਖਿਡਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਵਧੀਆ ਪ੍ਰਦਰਸ਼ਨ ਕਰ ਕੇ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉੱਥੇ ਹੀ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਇਟਲੀ ਵਿੱਚ ਚੱਲ ਰਹੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ । ਜਿਸ ਦੇ ਲਈ CM ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਦੱਸ ਦੇਈਏ ਕਿ ਕਿ CM ਮਾਨ ਨੇ ਜਸਪੂਰਨ ਨੂੰ ਵਧਾਈ ਦਿੰਦਿਆਂ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਇਟਲੀ ਵਿੱਚ ਚੱਲ ਰਹੀ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਕਾਂਸੀ ਦਾ ਤਗਮਾ ਜਿੱਤਣ ‘ਤੇ ਪੰਜਾਬ ਦੇ ਪਹਿਲਵਾਨ ਜਸਪੁਰਨ ਸਿੰਘ ਨੂੰ ਬਹੁਤ-ਬਹੁਤ ਮੁਬਾਰਕਾਂ । ਖੁਸ਼ੀ ਹੈ ਕਿ ਪੰਜਾਬ ਨੇ ਪਹਿਲਵਾਨੀ ਵਿੱਚ ਫਿਰ ਤੋਂ ਆਪਣਾ ਲੋਹਾ ਮਨਵਾਇਆ ਹੈ । ਸਾਡੀ ਵਿਰਾਸਤੀ ਖੇਡ ਪਹਿਲਵਾਨੀ ਵਿੱਚ ਪੰਜਾਬ ਸਮੇਤ ਭਾਰਤ ਦਾ ਨਾਮ ਰੌਸ਼ਨ ਕਰਨ ‘ਤੇ ਮੁਬਾਰਕਬਾਦ। ਭਵਿੱਖ ਲਈ ਸ਼ੁਭਕਾਮਨਾਵਾਂ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























