ਫਿਰੋਜ਼ਪੁਰ : ਰੇਲਵੇ ਨੇ ਫਿਰੋਜ਼ਪੁਰ ਰੇਲ ਡਵੀਜ਼ਨ ਨੇ 15 ਰੇਲ ਗੱਡੀਆਂ ਦਾ ਸਮਾਂ ਬਦਲਿਆ, 5 ਨੂੰ ਰੱਦ ਕੀਤਾ ਤੇ ਕਈਆਂ ਨੂੰ ਸ਼ਾਰਟ ਟਰਮੀਨੇਟਿਡ ਕੀਤਾ ਗਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਰੇਲ ਪਟੜੀਆਂ ਜਾਮ ਕਰਨ ਕਾਰਨ ਉਨ੍ਹਾਂ ਦੀ ਸਹਿਮਤੀ ਨਾ ਮੰਨਣ ਲਈ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਮੰਗਾਂ ਜਿਸ ਵਿੱਚ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਅਤੇ ਡਾਕਟਰ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨਾ ਸ਼ਾਮਲ ਹੈ।
ਕਿਸਾਨਾਂ ਨੇ ਲਗਭਗ 4 ਘੰਟੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਰੇਲਵੇ ਟਰੈਕ ‘ਤੇ ਬੈਠਣ ਦਾ ਐਲਾਨ ਕੀਤਾ ਸੀ ਜਿਸ ਨਾਲ ਦੁਪਿਹਰ ਨੂੰ ਆਉਣ ਵਾਲੀਆਂ ਟ੍ਰੇਨਾਂ ਵੀ ਪ੍ਰਭਾਵਿਤ ਹੋਈਆਂ। ਫਿਰੋਜ਼ਪੁਰ ਮੰਡਲ ਮੁਤਾਬਕ 5 ਟ੍ਰੇਨਾਂ ਕੈਂਸਲ ਹੋ ਗਈਆਂ ਹਨ ਜਦੋਂ ਕਿ 8 ਰੀਸ਼ੈਡਿਊਲ ਤੇ 2 ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨਾਂ ਦੇ ਧਰਨੇ ਕਾਰਨ ਪੰਜਾਬ ਰੂਟ ‘ਤੇ ਟ੍ਰੇਨਾਂ ਦੇ ਆਉਣ-ਜਾਣ ਨੂੰ ਲੈ ਕੇ ਕਾਫੀ ਮੁਸ਼ਕਲ ਹੋਈ।
ਕਿਸਾਨਾਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਦਿੱਲੀ ਵਿੱਚ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਕਿਸਾਨਾਂ ਨੇ ਦਿੱਲੀ-ਜੰਮੂਤਵੀ ਰੇਲ ਸੈਕਸ਼ਨ ‘ਤੇ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਸਭ ਤੋਂ ਮਹੱਤਵਪੂਰਨ ਰੇਲਵੇ ਫਾਟਕ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮਹਿਲਾ ਕਿਸਾਨ ਵੀ ਪੂਰੇ ਜੋਸ਼ ਨਾਲ ਅੰਦੋਲਨ ਵਿੱਚ ਸ਼ਾਮਲ ਹੋ ਰਹੀਆਂ ਹਨ। ਟੋਲ ਪਲਾਜ਼ੇ ਤੇ ਸੜਕਾਂ ਵੀ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਭਰ ‘ਚ ਕਿਸਾਨ 8 ਥਾਵਾਂ ‘ਤੇ ਰੇਲ ਪਟੜੀਆਂ ‘ਤੇ ਇਕੱਠੇ ਹੋ ਰਹੇ ਹਨ ਅਤੇ ਮੰਗਾਂ ਤੁਰੰਤ ਮੰਨਣ ਲਈ ਸਰਕਾਰ ‘ਤੇ ਦਬਾਅ ਬਣਾ ਰਹੇ ਹਨ।