ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਵਿਚ ਜ਼ਮੀਨ ਘਪਲੇ ਮਾਮਲੇ ਵਿਚ ਸ਼ਿਵਸੈਨਾ ਨੇਤਾ ਸੰਜੇ ਰਾਊਤ ਦੀ ਰਿਹਾਇਸ਼ ‘ਤੇ ਕਈ ਘੰਟੇ ਦੀ ਛਾਪੇਮਾਰੀ ਦੇ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਸ਼ਿਵਸੈਨਾ ਸਾਂਸਦ ਸੰਜੇ ਰਾਊਤ ਦੇ ਮੁੰਬਈ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਸੀ। ਇਸ ਤੋਂ ਪਹਿਲਾਂ ਈਡੀ ਨੇ ਰਾਊਤ ਖਿਲਾਫ ਕਈ ਸੰਮਨ ਜਾਰੀ ਕੀਤੇ ਸੀ। ਉਨ੍ਹਾਂ ਨੂੰ 27 ਜੁਲਾਈ ਨੂੰ ਵੀ ਤਲਬ ਕੀਤਾ ਗਿਆ ਸੀ।
ਰਾਊਤ ਨੂੰ ਈਡੀ ਨੇ ਮੁੰਬਈ ਦੇ ਪਾਤਰਾ ‘ਚੌਲ’ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਅਤੇ ਉਸ ਦੀ ਪਤਨੀ ਅਤੇ ਹੋਰ ‘ਸਾਥੀਆਂ’ ਨਾਲ ਜੁੜੇ ਲੈਣ-ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਸੀ। ਰਾਊਤ ਇਸ ਮਾਮਲੇ ‘ਚ ਆਪਣਾ ਬਿਆਨ ਦਰਜ ਕਰਵਾਉਣ ਲਈ 1 ਜੁਲਾਈ ਨੂੰ ਮੁੰਬਈ ‘ਚ ਈਡੀ ਦੇ ਸਾਹਮਣੇ ਪੇਸ਼ ਹੋਏ ਸਨ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਦੋ ਵਾਰ ਤਲਬ ਕੀਤਾ ਸੀ ਪਰ ਸੰਸਦ ਦੇ ਮੌਜੂਦਾ ਸੈਸ਼ਨ ‘ਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਪੇਸ਼ ਨਹੀਂ ਹੋਏ।
ਈਡੀ ਦੇ ਅਧਿਕਾਰੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੇ ਨਾਲ ਐਤਵਾਰ ਸਵੇਰੇ 7 ਵਜੇ ਰਾਊਤ ਦੇ ਭਾਂਡੂਪ ਉਪਨਗਰ ਰਿਹਾਇਸ਼ ‘ਮਿੱਤਰੀ’ ਪਹੁੰਚੇ ਅਤੇ ਛਾਪੇਮਾਰੀ ਸ਼ੁਰੂ ਕੀਤੀ। ਇਸ ਦੌਰਾਨ ਰਾਜ ਸਭਾ ਮੈਂਬਰ ਰਾਊਤ ਨੇ ਕਿਸੇ ਵੀ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਦੋਸ਼ ਲਾਇਆ ਹੈ ਕਿ ਸਿਆਸੀ ਬਦਲਾਖੋਰੀ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਈਡੀ ਦੀ ਕਾਰਵਾਈ ਤੋਂ ਥੋੜ੍ਹੀ ਦੇਰ ਬਾਅਦ ਉਨ੍ਹਾਂ ਨੇ ਟਵੀਟ ਕੀਤਾ, ‘ਮੈਂ ਮਰਹੂਮ ਬਾਲਾ ਸਾਹਿਬ ਠਾਕਰੇ ਦੀ ਸਹੁੰ ਖਾਂਦਾ ਹਾਂ ਕਿ ਮੇਰਾ ਕਿਸੇ ਘੁਟਾਲੇ ਨਾਲ ਕੋਈ ਸਬੰਧ ਨਹੀਂ ਹੈ।’ ਉਨ੍ਹਾਂ ਲਿਖਿਆ ਕਿ ਮੈਂ ਮਰ ਜਾਵਾਂਗਾ, ਪਰ ਸ਼ਿਵ ਸੈਨਾ ਨਹੀਂ ਛੱਡਾਂਗਾ।’ ਛਾਪੇਮਾਰੀ ਦੌਰਾਨ ਵੱਡੀ ਗਿਣਤੀ ਸ਼ਿਵ ਸੈਨਾ ਦੇ ਸਮਰਥਕ ਰਾਊਤ ਦੇ ਘਰ ਦੇ ਬਾਹਰ ਇਕੱਠੇ ਹੋਏ ਅਤੇ ਈਡੀ ਦੀ ਕਾਰਵਾਈ ਦਾ ਵਿਰੋਧ ਕੀਤਾ।