ਪਾਕਿਸਤਾਨ ਨੇ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਡਰੋਨ ਭੇਜਿਆ ਪਰ ਬੀਐਸਐਫ ਜਵਾਨਾਂ ਦੀ ਚੌਕਸੀ ਕਾਰਨ ਪਾਕਿਸਤਾਨੀ ਸਮੱਗਲਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ। ਡਰੋਨ ਦੀ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਵੀ 7 ਰਾਉਂਡ ਫਾਇਰ ਕੀਤੇ, ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਸਰਹੱਦ ਵੱਲ ਚਲਾ ਗਿਆ। ਬੀਐਸਐਫ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਬੀਐਸਐਫ ਦੀ ਬਟਾਲੀਅਨ 103 ਦੇ ਜਵਾਨ ਸਰਹੱਦ ’ਤੇ ਪਹਿਰਾ ਦੇ ਰਹੇ ਸਨ। ਬੀਓਪੀ ਨੂਰਾਂਵਾਲਾ ਦੇ ਪਿੰਡ ਮਸਤਗੜ੍ਹ ‘ਚ ਰਾਤ ਕਰੀਬ 1 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਡਰੋਨ ਦੀ ਸਾਈਡ ‘ਤੇ ਜਵਾਨਾਂ ਨੇ 7 ਰਾਉਂਡ ਫਾਇਰ ਕੀਤੇ। ਕੁਝ ਮਿੰਟਾਂ ਬਾਅਦ ਡਰੋਨ ਵਾਪਸ ਪਾਕਿਸਤਾਨ ਸਰਹੱਦ ਵੱਲ ਚਲਾ ਗਿਆ ਅਤੇ ਆਵਾਜ਼ ਬੰਦ ਹੋ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸਥਾਨਕ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਤਰਨਤਾਰਨ ਸਰਹੱਦ ‘ਤੇ ਡਰੋਨਾਂ ਦੀ ਆਵਾਜਾਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। 6 ਦਿਨ ਪਹਿਲਾਂ ਵੀ ਤਰਨਤਾਰਨ ਸੈਕਟਰ ‘ਚ ਹੀ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ ਤਾਂ ਬੀ.ਐੱਸ.ਐੱਫ ਦੇ ਜਵਾਨਾਂ ਨੇ 5 ਰਾਊਂਡ ਫਾਇਰ ਕੀਤੇ। ਗੁਰਦਾਸਪੁਰ-ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਡਰੋਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਦੇਖੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਪਾਕਿਸਤਾਨੀ ਤਸਕਰ ਹੁਣ ਹੈਰੋਇਨ ਦੇ ਨਾਲ-ਨਾਲ ਹਥਿਆਰ ਵੀ ਭੇਜ ਰਹੇ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਹੈ।