ਸੂਬਾ ਸਰਕਾਰ ਵੱਲੋਂ ਨਸ਼ਾ ਖ਼ਤਮ ਦੇ ਦਾਅਵੇ ਬਿਲਕੁਲ ਖੋਖਲੇ ਸਾਬਿਤ ਹੋ ਰਹੇ ਹਨ। ਨਿਤ ਦਿਨ ਹੀ ਨਸ਼ੇ ਨੇ ਕਿੰਨੀਆਂ ਮਾਵਾਂ ਦੀਆਂ ਕੁੱਖਾਂ, ਭੈਣਾਂ ਦੇ ਭਰਾ ਤੇ ਔਰਤਾਂ ਦੇ ਸੁਹਾਗ ਉਜਾੜ ਕੇ ਰੱਖ ਦਿੱਤੇ ਹਨ। ਹੁਣ ਖੇਮਕਰਨ ਤੋਂ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ 33 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।
ਨੌਜਵਾਨ ਦੀ ਪਛਾਣ ਗੁਰਸਾਹਿਬ ਸਿੰਘ (33) ਵਾਸੀ ਪਿੰਡ ਭਾਈ ਲੱਧੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਮਜ਼ਦੂਰੀ ਕਰਦਾ ਸੀ। ਮ੍ਰਿਤਕ ਦੀ ਪਤਨੀ ਗੁਰਵਿੰਦਰ ਕੌਰ, ਭੈਣ ਹਰਜਿੰਦਰ ਕੌਰ ਅਤੇ ਜੀਜਾ ਕੁਲਬੀਰ ਸਿੰਘ ਨੇ ਦੱਸਿਆ ਕਿ ਪਿੰਡ ‘ਚ ਨਸ਼ਾ ਸ਼ਰੇਆਮ ਵਿਕਦਾ ਹੈ। ਗੁਰਸਾਹਿਬ ਸਿੰਘ ਨੂੰ ਵੀ ਉਨ੍ਹਾਂ ਦੇ ਪਿੰਡ ਦੇ ਹੀ ਨੌਜਵਾਨ ਨੇ ਨਸ਼ੇ ਦਾ ਟੀਕਾ ਦਿੱਤਾ ਸੀ ਅਤੇ ਟੀਕੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਮੌਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਰੋਜ਼ਾਨਾ ਵਾਂਗ ਉਹ ਘਰੋਂ ਕੰਮ ‘ਤੇ ਗਿਆ ਸੀ ਕਿ ਪਿੰਡ ਦਾ ਹੀ ਇਕ ਵਿਅਕਤੀ ਗੁਰਸਾਹਿਬ ਸਿੰਘ ਉਸ ਨੂੰ ਮ੍ਰਿਤਕ ਹਾਲਤ ਵਿਚ ਘਰ ਦੇ ਦਰਵਾਜ਼ੇ ਅੱਗੇ ਸੁੱਟ ਗਿਆ। ਪਰਿਵਾਰ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਕਿ ਪਿੰਡ ਦੇ ਨੌਜਵਾਨ ਵੱਲੋਂ ਉਨ੍ਹਾਂ ਦੇ ਲੜਕੇ ਨੂੰ ਨਸ਼ਾ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।