ਪੰਜਾਬ ਦੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇੱਕ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਔਰਤ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਪਤੀ ਪਿਛਲੇ ਇੱਕ ਮਹੀਨੇ ਤੋਂ ਹਸਪਤਾਲ ਵਿੱਚ ਦਾਖਲ ਸੀ। ਉਸ ਦੇ ਪਤੀ ਨੂੰ ਦਿਮਾਗੀ ਦੌਰਾ ਪਿਆ ਸੀ। ਇਸ ਕਾਰਨ ਉਹ ਕਾਫੀ ਪਰੇਸ਼ਾਨ ਸੀ।
ਇਸ ਦੇ ਨਾਲ ਹੀ ਉਸ ਲਈ ਹਸਪਤਾਲ ਦਾ ਖਰਚਾ ਚੁੱਕਣਾ ਵੀ ਵੱਡੀ ਸਮੱਸਿਆ ਬਣ ਗਿਆ ਸੀ। ਮ੍ਰਿਤਕ ਔਰਤ ਦੀ ਪਛਾਣ ਕੁਲਵੀਰ ਕੌਰ ਵਾਸੀ ਪਿੰਡ ਵਡਾਲਾ ਕਸਬਾ ਫਿਲੌਰ ਵਜੋਂ ਹੋਈ ਹੈ। ਕੁਲਵੀਰ ਕੌਰ ਦੇ ਪਤੀ ਸੰਤੋਖ ਸਿੰਘ ਦਾ ਮਹੀਨਾ ਪਹਿਲਾਂ ਬ੍ਰੇਨਸਟ੍ਰੋਕ ਹੋਇਆ ਸੀ। ਹਸਪਤਾਲ ਦੇ ਖਰਚੇ ਇੰਨੇ ਜ਼ਿਆਦਾ ਸਨ ਕਿ ਉਹ ਉਨ੍ਹਾਂ ਨੂੰ ਪੂਰਾ ਕਰਨ ਤੋਂ ਅਸਮਰੱਥ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਪਤੀ ਦੀ ਹਾਲਤ ਵਿੱਚ ਵੀ ਸੁਧਾਰ ਨਹੀਂ ਹੋ ਰਿਹਾ ਸੀ। ਇਸ ਪਰੇਸ਼ਾਨੀ ਕਾਰਨ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਉਸ ਦੀ ਹਾਲਤ ਵਿਗੜਨ ਲੱਗੀ ਤਾਂ ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਤ ਹੋ ਗਈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।