ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ ਪੁਲਿਸ ਰਿਮਾਂਡ ਅੱਜ ਪੁਰਾ ਹੋਣ ‘ਤੇ ਊਸ ਨੂੰ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟਰਾਇਜੰਟ ਰੋਮਾਂਡ ਮਿਲਿਆ
20 ਅਕਤੂਬਰ 2020 ਨੂੰ ਮਲੌਟ ਦੇ ਨਜ਼ਦੀਕ ਪਿੰਡ ਔਲਖ ਵਿਖੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਰਣਜੀਤ ਸਿੰਘ ਰਾਣਾ ਦਾ ਕਤਲ ਹੋਇਆ ਸੀ, ਜਿਸ ਵਿਚ ਰਾਣੇ ਦੀ ਪਤਨੀ ਦੇ ਬਿਆਨਾਂ ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦੇਈਏ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਥਾਨਾਂ ਸਦਰ ਮਲੌਟ ਦੀ ਪੁਲਿਸ ਨੇ ਰਿਮਾਂਡ ਲੈਣ ਲਈ ਮਲੌਟ ਦੀ ਅਦਾਲਤ ਵਿਚ 21 ਜੁਲਾਈ ਨੂੰ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਅਦਾਲਤ ਵਲੋਂ ਪੁਲਿਸ ਨੂੰ 7 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ। ਲਾਰੰਸ ਨੂੰ ਰਿਮਾਂਡ ਪੁਰਾ ਹੋਣ ਤੇ ਫਿਰ 28 ਤਰੀਕ ਨੂੰ ਦੁਬਾਰਾ ਪੇਸ਼ ਕਰਨ ਤੇ ਮਲੌਟ ਪੁਲਿਸ 4 ਦਿਨ ਦਾ ਹੋਰ ਪੁਲਿਸ ਰਿਮਾਂਡ ਮਿਲ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਅੱਜ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਪੁਰਾ ਹੋਣ ਤੇ ਮਾਨਯੋਗ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜਾਂ ਸ਼ਹਿਬ ਨੇ ਸਾਰਿਆਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ। ਇਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਤੇ ਮੋਗਾ ਪੁਲਿਸ ਨੇ ਲਾਰਸ ਦੇ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਵਿਚ ਮਾਨਯੋਗ ਅਦਾਲਤ ਨੇ ਮੋਗਾ ਪੁਲਿਸ ਨੂੰ ਟਰਾਇਜੰਟ ਰੋਮਾਂਡ ਮਿਲਿਆ ਹੈ ।