ਮੁੰਬਈ: ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਸੋਮਵਾਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਅਦਾਲਤ ਨੇ 4 ਅਗਸਤ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਖ਼ਤ ਸੁਰੱਖਿਆ ਦਰਮਿਆਨ ਈਡੀ ਨੇ ਸੰਜੇ ਰਾਊਤ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ। ਰਾਊਤ ਨੂੰ ਈਡੀ ਨੇ ਐਤਵਾਰ ਨੂੰ ਮੁੰਬਈ ਦੇ ਪਾਤਰਾ ਚੋਲ ਦੇ ਪੁਨਰ ਵਿਕਾਸ ਵਿੱਚ ਕਥਿਤ ਬੇਨਿਯਮੀਆਂ ਦੇ ਇੱਕ ਮਾਮਲੇ ਵਿੱਚ ਉਸਦੇ ਘਰ ਛਾਪੇਮਾਰੀ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਾਤਰਾ ਚੋਲ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਦੇ ਸਿਲਸਿਲੇ ’ਚ ਸ਼ਿਵ ਸੈਨਾ ਆਗੂ ਸੰਜੈ ਰਾਊਤ ਦੀ ਰਿਹਾਇਸ਼ ’ਤੇ ਛਾਪਾ ਮਾਰ ਕੇ 9 ਘੰਟੇ ਤੱਕ ਕਾਰਵਾਈ ਕੀਤੀ।ਸੰਜੇ ਰਾਊਤ ਨੂੰ ਈਡੀ ਨੇ ਦੇਰ ਰਾਤ ਗ੍ਰਿਫਤਾਰ ਕਰ ਲਿਆ।
ਇਸ ਦੌਰਾਨ ਦੇਰ ਸ਼ਾਮ ਈਡੀ ਦੇ ਸੂਤਰਾਂ ਨੇ ਦਾਅਵਾ ਕੀਤਾ ਕਿ ਰਾਊਤ ਦੇ ਘਰ ਤੋਂ 11.5 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਬਰਾਮਦ ਹੋਈ ਹੈ। ਇਸ ਦੌਰਾਨ ਸੰਜੇ ਰਾਊਤ ਦੇ ਭਰਾ ਸੁਨੀਲ ਰਾਊਤ ਨੇ ਕਿਹਾ ਹੈ ਕਿ ਜਿਸ ਲਿਫਾਫੇ ‘ਚ ਨਕਦੀ ਮਿਲੀ ਸੀ, ਉਸ ‘ਤੇ ਏਕਨਾਥ ਸ਼ਿੰਦੇ ਦਾ ਨਾਂ ਲਿਖਿਆ ਹੋਇਆ ਸੀ।
ਸੁਨੀਲ ਰਾਊਤ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ 10 ਲੱਖ ਰੁਪਏ ਦੇ ਬਾਰੇ ‘ਚ ਸਪੱਸ਼ਟ ਕਰ ਦਿੱਤਾ ਹੈ ਕਿ ਜਿਸ ਪੈਕੇਟ ‘ਚ ਉਨ੍ਹਾਂ ਨੂੰ ਪੈਸੇ ਮਿਲੇ ਹਨ, ਉਸ ‘ਚ ਅਯੁੱਧਿਆ ਲਈ ਅਤੇ ਏਕਨਾਥ ਸ਼ਿੰਦੇ ਅਜਿਹਾ ਲਿਖਿਆ ਗਿਆ ਹੈ, ਮਤਲਬ ਕਿ ਉਹ ਪੈਸਾ ਅਯੁੱਧਿਆ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: