ਚੰਡੀਗੜ੍ਹ : ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਪਲਾਸਟਿਕ ਪੋਲੀਬੈਗ ਅਤੇ ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਲਗਾਉਣ ਲਈ 5 ਅਗਸਤ ਨੂੰ ਮੁਹਿੰਮ ਸ਼ੁਰੂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਭਗਵੰਤ ਮਾਨ ਆਪਣੇ ਧੂਰੀ ਹਲਕੇ ਤੋਂ ਕਰਨਗੇ। ਇਸੇ ਤਰ੍ਹਾਂ ਇਹ ਮੁਹਿੰਮ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਚੱਲੇਗੀ।
ਉਨ੍ਹਾਂ ਕਿਹਾ ਕਿ ਵਾਤਾਵਰਣ ਦੂਸ਼ਿਤ ਹੈ। ਪੰਜਾਬ ਦੀ ਦੇਸ਼ ਨਾਲੋ ਵੱਧ ਜ਼ਿੰਮੇਵਾਰੀ ਬਣਦੀ ਹੈ। ਪਲਾਸਟਿਕ ਦੀ ਵਰਤੋਂ ਖਿਲਾਫ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ 5 ਅਗਸਤ ਨੂੰ ਧੂਰੀ ਵਿਖੇ ਰਾਜ ਪੱਧਰੀ ਸਮਾਗਮ ਤਹਿਤ ਸੂਬਾ ਵਾਸੀਆਂ ਲਿਫਾਫਿਆਂ ਅਤੇ ਇਕਹਿਰੀ ਵਰਤੋਂ ਵਾਲੀ ਪਲਾਸਟਿਕ ਦੀ ਪੂਰਨ ਪਾਬੰਦੀ ਦਾ ਸੱਦਾ ਦੇਣਗੇ। ਉਨ੍ਹਾਂ ਕਿਹਾ ਕਿ ਅਸੀਂ ਉਦਯੋਗ ਦੀ ਤਰੱਕੀ ਚਾਹੁੰਦੇ ਹੈ ਪਰ ਵਾਤਾਵਰਣ ਨੂੰ ਬਚਾਊਣਾ ਵੀ ਹੈ। 5 ਅਗਸਤ ਤੋ ਪਲਾਸਟਿਕ ਦੀ ਵਰਤੋ ਨੂੰ ਬੰਦ ਕੀਤਾ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਮੀਤ ਹੇਅਰ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ 198 ਪਲਾਸਟਿਕ ਨਿਰਮਾਣ ਯੂਨਿਟਾਂ ‘ਤੇ ਛਾਪੇਮਾਰੀ ਕੀਤੀ ਗਈ ਸੀ ਅਤੇ 21 ਯੂਨਿਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਸੀ। ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਰੈਗੂਲੇਟਰੀ ਨਿਯਮਾਂ ਅਨੁਸਾਰ ਜੇਕਰ ਕਿਤੇ ਵੀ ਪਲਾਸਟਿਕ ਦੀ ਵਰਤੋਂ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।