ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਅੱਜ ਪੰਜਾਬ ਦੇ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਡੀ-ਜ਼ੋਨ ਦੀ ਇਮਾਰਤ ਵਿੱਚ ਏਕੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਦੀ ਇਮਾਰਤ ਮੁਕੰਮਲ ਹੋ ਚੁੱਕੀ ਹੈ। ਇਹ ਇਮਾਰਤ ਕਰੀਬ 35 ਲੱਖ ਦੀ ਲਾਗਤ ਨਾਲ ਬਣਾਈ ਗਈ ਹੈ, ਜਦਕਿ ਇਸ ਦਾ ਰਸਮੀ ਉਦਘਾਟਨ ਅੱਜ ਮੰਤਰੀ ਨਿੱਝਰ ਕਰਨਗੇ।
ਇਹ ਵੀ ਪੜ੍ਹੋ : ‘ਬਾਊਂਸ ਚੈੱਕ ਨੂੰ ਸਕਿਓਰਿਟੀ ਚੈੱਕ ਦੱਸ ਕੇ ਕਾਰਵਾਈ ਤੋਂ ਨਹੀਂ ਬਚਿਆ ਜਾ ਸਕਦਾ’- ਹਾਈਕੋਰਟ ਦਾ ਫੈਸਲਾ
ਇਸ ਪ੍ਰਾਜੈਕਟ ਰਾਹੀਂ ਪੂਰੇ ਸ਼ਹਿਰ ਦੀ ਆਈਟੀ ਨਿਗਰਾਨੀ ਕੀਤੀ ਜਾਵੇਗੀ ਅਤੇ 6 ਤਰ੍ਹਾਂ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਵਿੱਚ ਕੁਝ ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ‘ਤੇ ਪੂਰੇ ਸ਼ਹਿਰ ‘ਚ 1742 ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ। ਫਿਲਹਾਲ ਇੱਥੇ 1000 ਕੈਮਰੇ ਜੋੜੇ ਗਏ ਹਨ, ਬਾਕੀ ਰਹਿੰਦੇ 742 ਕੈਮਰੇ ਵੀ ਜਲਦੀ ਹੀ ਜੋੜ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕੈਮਰਿਆਂ ਦੀ ਮਦਦ ਨਾਲ ਸ਼ਹਿਰ ਦੇ ਕਬਜ਼ਿਆਂ, ਕੂੜਾ-ਕਰਕਟ, ਡਸਟਬਿਨਾਂ ਅਤੇ ਡੰਪਾਂ ਦੀ ਹਾਲਤ ਦੀ ਜਾਣਕਾਰੀ ਨਿਗਮ ਅਧਿਕਾਰੀਆਂ ਤੱਕ ਪਹੁੰਚਾਈ ਜਾਵੇਗੀ। ਇਸ ਤਹਿਤ ਇਹ ਪ੍ਰਾਜੈਕਟ ਕਰੀਬ 35.96 ਕਰੋੜ ਦੀ ਲਾਗਤ ਨਾਲ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਸ਼ਹਿਰ ਵਿੱਚ ਲਗਾਏ ਗਏ ਸੇਫ਼ ਸਿਟੀ ਦੇ ਕੈਮਰੇ ਵੀ ਹੁਣ ਸਮਾਰਟ ਸਿਟੀ ਪ੍ਰਾਜੈਕਟ ਦੇ ਦਾਇਰੇ ਵਿੱਚ ਆ ਗਏ ਹਨ। ਇਸ ਦੇ ਨਾਲ ਹੀ ਕੁਝ ਕੈਮਰਿਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ।