ਬਰਮਿੰਘਮ ਖੇਡਾਂ 2022 ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਵਿਕਾਸ ਠਾਕੁਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ 50 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ ਵਿਕਾਸ ਠਾਕੁਰ ਨੂੰ 50 ਲੱਖ ਦਾ ਨਕਦ ਇਨਾਮ ਦੇਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਕਾਸ ਠਾਕੁਰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। CM ਮਾਨ ਨੇ ਵਿਕਾਸ ਨੂੰ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ, “ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼।”
ਇਹ ਵੀ ਪੜ੍ਹੋ: ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ
ਦੱਸ ਦੇਈਏ ਕਿ ਭਾਰਤ ਦੇ ਵੇਟਲਿਫਟਰ ਵਿਕਾਸ ਠਾਕੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ ਜਿੱਤਿਆ । ਉਨ੍ਹਾਂ ਨੇ 346 ਕਿਲੋਗ੍ਰਾਮ ਭਾਰ ਚੁੱਕਿਆ । ਭਾਰਤ ਨੇ 2 ਹੋਰ ਸੋਨ ਤਮਗੇ ਜਿੱਤੇ ਅਤੇ ਵਿਕਾਸ ਦੇ ਮੈਡਲ ਨਾਲ ਭਾਰਤ ਦੇ ਤਮਗਿਆਂ ਦੀ ਸੂਚੀ 11 ਹੋ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: