ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਨਿੱਜੀ ਕਾਰਨਾਂ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਮੈਂ ਇਸ ਅਹੁਦੇ ‘ਤੇ ਸ਼ਾਇਦ ਹੁਣ ਆਪਣੀ ਸਮਰੱਥਾ ਨਾਲ ਕਾਰਜ ਕਰਨ ਦੇ ਅਸਮਰੱਥ ਹਾਂ ਕਿਉਂਕਿ ਪਿਛਲੇ ਥੋੜ੍ਹੇ ਸਮੇਂ ਦੌਰਾਨ ਮੈਂ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਹਾਂ।
ਸੁਖਚੈਨ ਸਿੰਘ ਖਹਿਰਾ ਨੇ ਲਿਖਿਆ ਕਿ ਮੈਂ ਉਮੀਦ ਕਰਦਾ ਹਾਂ ਕਿ ਸਭ ਮੁਲਾਜ਼ਮ ਵਰਗ ਦੇ ਹਿੱਤ ਲਈ ਸੰਘਰਸ਼ਸ਼ੀਲ ਰਹੋਗੇ। ਮੈਂ ਆਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੈਂ ਬਤੌਰ ਮੁਲਾਜ਼ਮ ਐੈਸੋਸੀਏਸ਼ਨ ਦੇ ਕਾਰਜਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਂਦਾ ਰਹਾਂਗਾ। ਮੈਨੂੰ ਦਿੱਤੇ ਸਹਿਯੋਗ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: