ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਪੀਯੂ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ।
ਟਵੀਟ ਵਿਚ ਉਨ੍ਹਾਂ ਲਿਖਿਆ ਕਿ ਮੈਂ ਸੰਸਦ ਵਿਚ ਪੰਜਾਬ ਯੂਨੀਵਰਿਸਟੀ ਦਾ ਮੁੱਦਾ ਚੁੱਕਿਆ ਸੀ ਤੇ ਭਾਰਤ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਪੀਯੂ ਦੇ ਕੇਂਦਰੀਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਲਈ ਬਹੁਤ-ਬਹੁਤ ਮੁਬਾਰਕਾਂ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿਚ ਇਸ ਖਿਲਾਫ ਮਤਾ ਲਿਆਂਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਸੀ.ਐੱਮ. ਮਾਨ ਨੇ ਇਸ ਦੇ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਖਲ ਦੇਣ ਦੀ ਅਪੀਲ ਕੀਤੀ ਸੀ ਤਾਂ ਜੋ ਅਜਿਹਾ ਹੋਣ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਹਾਂ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਅਜਿਹਾ ਫੈਸਲਾ ਕਦੇ ਵੀ ਮਨਜ਼ੂਰ ਨਹੀਂ ਹੋਵੇਗਾ।