ਰਾਸ਼ਟਰ ਮੰਡਲ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੰਜਾਬ ਦੇ ਵੇਟਲਿਫਟਰ ਗੁਰਦੀਪ ਸਿੰਘ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ 40 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ ਗੁਰਦੀਪ ਸਿੰਘ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ।
ਗੁਰਦੀਪ ਸਿੰਘ ਪੰਜਾਬ ਦੇ ਖੰਨਾ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ। CM ਮਾਨ ਨੇ ਗੁਰਦੀਪ ਸਿੰਘ ਨੂੰ ਤਗਮਾ ਜਿੱਤਣ ‘ਤੇ ਵਧਾਈ ਦਿੰਦਿਆਂ ਕਿਹਾ, “ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੱਧਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ”
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦੇਈਏ ਕਿ ਭਾਰਤ ਦੇ ਵੇਟਲਿਫਟਰ ਗੁਰਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ। ਉਨ੍ਹਾਂ ਨੇ 109 ਕਿਲੋਗ੍ਰਾਮ ਵਰਗ ਵਿੱਚ ਇਹ ਜਿੱਤ ਹਾਸ਼ਲ ਕੀਤੀ।