ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਐਂਡ ਕਸਟਮਸ ਨੇ ਇਸ ਮਾਮਲੇ ਵਿਚ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ‘ਤੇ ਜੀਐੱਸਟੀ ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਕੋਈ ਨੋਟਿਸ ਨਹੀੰ ਭੇਜਿਆ ਗਿਆ।
CBIC ਨੇ ਕਿਹਾ ਕਿ ਜੀਐੱਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫਾਰਸ਼ ਮੁਤਾਬਕ 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀਐੱਸਟੀ ਛੋਟ ਵਾਪਸ ਲੈ ਲਈ ਗਈ। ਇਨ੍ਹਾਂ ‘ਤੇ 12 ਫੀਸਦੀ ਜੀਐੱਸਟੀ ਲਗਾਇਆ ਗਿਆ ਹੈ। ਹਾਲਾਂਕਿ ਇਸ ਵਿਚ ਇਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵੱਲੋਂ ਕਮਰੇ ਕਿਰਾਏ ‘ਤੇ ਦੇਣ ਨੂੰ ਜੀਐੱਸਟੀ ਤੋਂ ਛੋਟ ਦਿੰਦੀ ਹੈ। ਜਿਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੈ।
ਸੀਬੀਆਈਸੀ ਨੇ ਕਿਹਾ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐਸਟੀ ਦਾ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ 3 ਗੁਰੂ ਗੋਬਿੰਦ ਸਿੰਘ ਪ੍ਰਵਾਸੀ ਭਾਰਤੀ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ। ਹੋ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਤੌਰ ‘ਤੇ ਜੀਐਸਟੀ ਭਰਨਾ ਸ਼ੁਰੂ ਕਰ ਦਿੱਤਾ ਹੋਵੇ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਐੱਸ.ਜੀ.ਪੀ. ਦੀਆਂ ਸਰਾਵਾਂ ਲਾਭ ਲੈ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਆਮ ਆਦਮੀ ਪਾਰਟੀ ਇਨ੍ਹਾਂ ‘ਤੇ ਟੈਕਸ ਦਾ ਵਿਰੋਧ ਕਰ ਰਹੀ ਸੀ। ਸੀਐਮ ਭਗਵੰਤ ਮਾਨ ਨੇ ਕੇਂਦਰ ਤੋਂ ਇਹ ਟੈਕਸ ਵਾਪਸ ਲੈਣ ਦੀ ਮੰਗ ਕੀਤੀ ਸੀ। ਦੂਜੇ ਪਾਸੇ ਸੰਸਦ ਮੈਂਬਰ ਰਾਘਵ ਚੱਢਾ ਨੇ ਕੱਲ੍ਹ ਇਸ ਸਬੰਧੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਆਗੂ ਹਰਜੀਤ ਗਰੇਵਾਲ ਅਤੇ ਸੁਖਪਾਲ ਸਰਾਂ ਵੀ ਇਸ ਦੇ ਖ਼ਿਲਾਫ਼ ਸਨ। ਉਨ੍ਹਾਂ ਕੇਂਦਰ ਤੋਂ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ ਸੀ। ਅਕਾਲੀ ਦਲ ਵੀ ਜੀਐਸਟੀ ਦਾ ਵਿਰੋਧ ਕਰ ਰਿਹਾ ਹੈ।