ਚੰਡੀਗੜ੍ਹ : ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਲੈ ਕੇ ਜਿਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਗਈ ਹੈ ਉਸ ਨਾਲ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖ ਰਹੀਆਂ ਹਨ।
ਪੰਜਾਬ ਵਿਜੀਲੈਂਸ ਵਿਭਾਗ ਨੇ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਭੇਜੀ ਹੈ ਤੇ ਕਾਰਵਾਈ ਕਰਨ ਲਈ ਕਿਹਾ ਹੈ ਜਿਸ ਵਿਚ ਉਨ੍ਹਾਂ ਨੇ ਧਰਮਸੋਤ ਵੱਲੋਂ ਚੋਣਾਂ ਸਮੇਂ ਦਿੱਤੇ ਗਏ ਐਫੀਡੈਵਿਟ ਨੂੰ ਗਲਤ ਦੱਸਿਆ ਹੈ ਜਿਸ ਵਿਚ ਪ੍ਰਾਪਰਟੀ ਨੂੰ ਲੈ ਕੇ ਗਲਤ ਜਾਣਕਾਰੀ ਦੀ ਸ਼ੰਕਾ ਜ਼ਾਹਿਰ ਕੀਤੀ ਹੈ।

ਦੱਸ ਦੇਈਏ ਕਿ ਜੰਗਲਾਤ ਘਪਲੇ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਰਮਸੋਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੋਹਾਲੀ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਭ੍ਰਿਸ਼ਚਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈ। ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ।

ਇਹ ਵੀ ਪੜ੍ਹੋ : ਪੰਜਾਬ ‘ਚ ਵਧੀ ਕੋਰੋਨਾ ਦੀ ਰਫਤਾਰ, ਬੀਤੇ 24 ਘੰਟਿਆਂ ਵਿਚ ਹੋਈਆਂ 3 ਮੌਤਾਂ, CM ਮਾਨ ਨੇ ਕੀਤੀ ਸਮੀਖਿਆ ਮੀਟਿੰਗ
ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ। ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਉਨ੍ਹਾਂ ਦੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਸਨ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “























