ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਨੇੜੇ ਮਸਤੂਆਣਾ ਸਾਹਿਬ ਵਿਚ ਮੈਡੀਕਲ ਕਾਲਜ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਤ ਅਤਰ ਸਿੰਘ ਮਹਾਰਾਜ ਨੇ ਸੰਗਰੂਰ ਦੀ ਧਰਤੀ ‘ਤੇ ਸਿੱਖਿਆ ਦੀ ਮਸ਼ਾਲ ਜਗਾਈ ਸੀ। ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਇਥੇ ਮੈਡੀਕਲ ਸਿੱਖਿਆ ਮੁਹੱਈਆ ਕਰਾਉਣ ਲਈ ਇਕ ਵੱਡੀ ਸਿੱਖਿਆ ਸੰਸਥਾ ਦੀ ਨੀਂਹ ਪੱਥਰ ਰੱਖਿਆ।
ਮੈਡੀਕਲ ਕਾਲਜ ਤੇ ਹਸਪਤਾਲ ਦਾ ਨਿਰਮਾਣ 31 ਮਾਰਚ 2023 ਤੱਕ ਪੂਰਾ ਕੀਤਾ ਜਾਵੇਗਾ।ਅਗਲੇ ਸਾਲ ਹੀ ਇਸ ਮੈਡੀਕਲ ਕਾਲਜ ਵਿਚ ਪਹਿਲਾ ਸੈਸ਼ਨ ਸ਼ੁਰੂ ਕੀਤਾ ਜਾਵੇਗਾ। ਸੀਐੱਮ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਚ ਮੱਥਾ ਵੀ ਟੇਕਿਆ।
ਦੱਸ ਦੇਈਏ ਕਿ ਵਿਧਾਨ ਸਭਾ ਵਿਚ ਪੇਸ਼ ਬਜਟ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਲੇ ਪੰਜ ਸਾਲਾਂ ਵਿਚ ਪੰਜਾਬ ਵਿਚ 16 ਨਵੇਂ ਮੈਡੀਕਲ ਕਾਲਜ ਖੋਲ੍ਹਣ ਦੇ ਬਾਅਦ ਪੰਜਾਬ ਵਿਚ ਕੁੱਲ 25 ਮੈਡੀਕਲ ਕਾਲਜ ਤੇ ਹਸਪਤਾਲ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: