ਕਾਂਗਰਸ ਮਹਿੰਗਾਈ, ਜੀਐੱਸਟੀ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਸਵੇਰ ਤੋਂ ਸੜਕ ਤੋਂ ਸੰਸਦ ਤੱਕ ਪ੍ਰਦਰਸ਼ਨ ਕਰ ਰਹੀ ਹੈ। ਸੋਨੀਆ ਰਾਹੁਲ ਨਾਲ ਕਾਂਗਰਸੀ ਸਾਂਸਦਾਂ ਨਾਲ ਸੰਸਦ ਵਿਚ ਕਾਲੇ ਕੱਪੜੇ ਪਹਿਨ ਕੇ ਪ੍ਰਦਰਸ਼ਨ ਕੀਤਾ। ਉਸ ਦੇ ਬਾਅਦ ਰਾਹੁਲ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਮਾਰਚ ਕੱਢਣ ਲਈ ਨਿਕਲੇ ਪਰ ਪੁਲਿਸ ਨੇ ਉਨ੍ਹਾਂ ਰੋਕ ਦਿੱਤਾ ਤੇ ਹਿਰਾਸਤ ਵਿਚ ਲੈ ਲਿਆ।
ਪਾਰਟੀ ਮੁੱਖ ਦਫਤਰ ਵਿਚ ਮੌਜੂਦ ਪ੍ਰਿਯੰਕਾ ਗਾਂਧੀ ਨੇ ਮੋਰਚਾ ਸੰਭਾਲਿਆ ਤੇ ਉਹ ਆਪਣੇ ਸਾਂਸਦਾਂ ਦੇ ਨਾਲ ਨਿਕਲ ਪਈ ਪਰ ਇਥੇ ਵੀ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਉਹ ਸੜਕ ‘ਤੇ ਬੈਠ ਗਈ। ਪੁਲਿਸ ਨੇ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਅਜੇ ਮਾਕਨ, ਸਚਿਨ ਪਾਇਲਟ, ਹਰੀਸ਼ ਰਾਵਤ, ਅਭਿਨਾਸ਼ ਪਾਂਡੇ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ। ਭਾਰੀ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਕਬਰ ਰੋਡ ‘ਤੇ ਭਾਰੀ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਪੁਲਿਸ ਨੇ ਕਾਂਗਰਸ ਨੂੰ ਇਸ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਇਲਾਕੇ ਵਿਚ ਧਾਰਾ 144 ਲਾਗੂ ਹੈ। ਦੂਜੇ ਪਾਸੇ ਕਾਂਗਰਸ ਦਫਤਰ ਤੋਂ ਮਾਰਚ ਕੱਢ ਰਹੀ ਪ੍ਰਿਯੰਕਾ ਗਾਂਧੀ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ।
ਇਸ ਤੋਂ ਪਹਿਲਾਂ ਸਵੇਰੇ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਨ੍ਹਾਂ ਕਿਹਾ ਕਿ ਕੀ ਤੁਸੀਂ ਤਾਨਾਸ਼ਾਹੀ ਦਾ ਮਜ਼ਾ ਲੈ ਰਹੇ ਹੋ, ਇਥੇ ਰੋਜ਼ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ। ਇਸ ਸਰਕਾਰ ਨੇ 8 ਸਾਲ ਵਿਚ ਲੋਕਤੰਤਰ ਨੂੰ ਬਰਬਾਦ ਕਰ ਦਿੱਤਾ। ਦਰਅਸਲ ਕਾਂਗਰਸ ਦੇਸ਼ ਭਰ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ।
ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਭਰਨ ਤੱਕ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਪੁਲਿਸ ਨੇ ਸਾਨੂੰ ਰੋਕ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਇਲਾਕੇ ਵਿਚ ਧਾਰਾ 144 ਲਾਗੂ ਹੈ। ਇਥੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ। ਕਾਂਗਰਸ ਸਾਂਸਦਾਂ ਨੇ ਖੁਦ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: