ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਨੂੰ ਘਰੇਲੂ ਉਡਾਣਾਂ ‘ਚ ਕਿਰਪਾਣ ਲੈ ਕੇ ਜਾਣ ਦੀ ਇਜਾਜ਼ਤ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਬੈਂਚ ਨੇ ਪਟੀਸ਼ਨਰ ਨੂੰ ਹਾਈ ਕੋਰਟ ਦਾ ਰੁਖ਼ ਕਰਨ ਲਈ ਕਿਹਾ ਹੈ, ਜਿਸ ਮਗਰੋਂ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।
ਇਹ ਪਟੀਸ਼ਨ ਹਿੰਦੂ ਸੈਨਾ ਨਾਂ ਦੀ ਇੱਕ ਜਥੇਬੰਦੀ ਵੱਲੋਂ ਦਾਇਰ ਕੀਤੀ ਗਈ ਸੀ, ਜਿਸ ਵਿੱਚ ਬਿਊਰੋ ਆਫ਼ ਸਿਵਲ ਐਵੀਏਸ਼ਨ ਸਕਿਓਰਿਟੀ ਵੱਲੋਂ ਸਿੱਖ ਭਾਈਚਾਰੇ ਨੂੰ ਭੇਦਭਾਵ ਵਾਲੀ ਦੱਸਦਿਆਂ ਦਿੱਤੀ ਗਈ ਛੋਟ ਨੂੰ ਚੁਣੌਤੀ ਦਿੱਤੀ ਗਈ ਸੀ।
ਜਸਟਿਸ ਐਸ ਅਬਦੁਲ ਨਜ਼ੀਰ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਰ ਨੂੰ ਕਿਹਾ ਕਿ ਪਟੀਸ਼ਨਰ ਨੇ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ 4 ਮਾਰਚ 2022 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਇੱਕ ਸਿੱਖ ਯਾਤਰੀ ਘਰੇਲੂ ਉਡਾਣਾਂ ਵਿੱਚ ਕਿਰਪਾਨ ਲੈ ਕੇ ਜਾ ਸਕਦਾ ਹੈ ਬਸ਼ਰਤੇ ਇਸਦੇ ਬਲੇਡ ਦੀ ਲੰਬਾਈ 15.24 ਸੈਂਟੀਮੀਟਰ (6 ਇੰਚ) ਤੋਂ ਵੱਧ ਨਾ ਹੋਵੇ ਅਤੇ ਕੁੱਲ ਲੰਬਾਈ 22.86 ਸੈਂਟੀਮੀਟਰ (9 ਇੰਚ) ਤੋਂ ਵੱਧ ਨਾ ਹੋਵੇ। ਭਾਰਤ ਦੇ ਅੰਦਰ ਭਾਰਤੀ ਜਹਾਜ਼ਾਂ ‘ਤੇ ਹਵਾਈ ਯਾਤਰਾ ਕਰਨ ਵੇਲੇ (ਸਿਰਫ ਘਰੇਲੂ ਉਡਾਨਾਂ) ਇਸ ਦੀ ਇਜਾਜ਼ਤ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਮੂਹ ਬੱਸ ਆਪ੍ਰੇਟਰਾਂ ਅਤੇ ਮਿੰਨੀ ਬੱਸ ਆਪ੍ਰੇਟਰਾਂ ਵੱਲੋਂ 9 ਅਗਸਤ ਨੂੰ ਚੱਕਾ ਜਾਮ ਦਾ ਐਲਾਨ
ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਛੋਟ ਬਰਾਬਰੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ ਅਤੇ ਵਿਤਕਰੇ ਵਾਲੀ ਹੈ। ਪਟੀਸ਼ਨਕਰਤਾ ਨੇ ਅੱਗੇ ਦਲੀਲ ਦਿੱਤੀ ਕਿ ਧਾਰਾ-25 ਦੇ ਤਹਿਤ ਧਰਮ ਦੀ ਆਜ਼ਾਦੀ ਦਾ ਮੌਲਿਕ ਅਧਿਕਾਰ ਉਡਾਣ ਵਿੱਚ ਸਹਿ-ਯਾਤਰੀ ਦੀ ਸੁਰੱਖਿਆ ਚਿੰਤਾਵਾਂ ਨਾਲ ਸੀਮਤ ਕੀਤਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: