ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ਨੀਵਾਰ ਨੂੰ ਦਿੱਲੀ ਦੌਰੇ ‘ਤੇ ਹੋਣਗੇ। ਉਹ ਦਿੱਲੀ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਸੀ.ਐੱਮ. ਦੋ ਦਿਨਾਂ ਲਈ ਦਿੱਲੀ ਵਿੱਚ ਹੀ ਹੋਣਗੇ। ਐਤਵਾਰ ਨੂੰ ਉਹ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਨਹੀਂ ਕਰਨੀ ਪਏਗੀ ਉਡੀਕ, ਸਾਲ ‘ਚ ਮਿਲਣਗੇ 4 ਮੌਕੇ
ਜ਼ਿਕਰਯੋਗ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਨੂੰ ਲੈ ਕੇ ਦਿੱਲੀ ਵਿੱਚ ਭਲਕੇ ਇੱਕ ਵੱਡੀ ਬੈਠਕ ਹੋਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਮੀਟਿੰਗ ਦਾ ਹਿੱਸਾ ਹੋਣਗੇ। ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਰਖੀ ਇਸ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: