ਉਪ ਰਾਸ਼ਟਰਪਤੀ ਚੋਣ ਵਿਚ ਮੁਕਾਬਲਾ ਰਾਸ਼ਟਰੀ ਲੋਕਤਾਂਤ੍ਰਿਕ ਗਠਜੋੜ ਦੇ ਉਮੀਦਵਾਰ ਜਗਦੀਪ ਧਨਖੜ ਦੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਵਿਚ ਹੈ। ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਦਾ ਪਲੜਾ ਮਾਰਗਰੇਟ ਅਲਵਾ ਦੇ ਮੁਕਾਬਲੇ ਭਾਰੀ ਲੱ ਰਿਹਾ ਹੈ। ਉਪ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਵਿਰੋਧੀ ਧਿਰਾਂ ਵਿਚ ਮਤਭੇਦ ਵੀ ਸਾਹਮਣੇ ਆਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨੇ ਮਾਰਗਰੇਟ ਅਲਵਾ ਦੇ ਨਾਂ ਦੇ ਐਲਾਨ ਤੋਂ ਪਹਿਲਾਂ ਸਹਿਮਤੀ ਨਾ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਹਵਾਲਾ ਦਿੰਦੇ ਹੋਏ ਮਤਦਾਨ ਪ੍ਰਕਿਰਿਆ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ।
ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ ਸੰਸਦ ਭਵਨ ਵਿਚ ਮਤਦਾਨ ਸ਼ੁਰੂ ਹੋ ਗਿਆ ਹੈ। ਮਤਦਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਇਸ ਦੇ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਤੇ ਦੇਰ ਸ਼ਾਮ ਤੱਕ ਚੋਣ ਅਧਿਕਾਰੀ ਵੱਲੋਂ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਜਾਰੀ ਕੀਤੀ 5-5 ਲੱਖ ਦੀ ਰਕਮ
ਐਮ ਵੈਂਕਈਆ ਨਾਇਡੂ ਦਾ ਉਪ ਰਾਸ਼ਟਰਪਤੀ ਵਜੋਂ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ ਅਤੇ ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਸਹੁੰ ਚੁੱਕਣਗੇ। ਉਪ ਰਾਸ਼ਟਰਪਤੀ ਦੀ ਚੋਣ ਲਈ ਲੋਕ ਸਭਾ ਅਤੇ ਰਾਜ ਸਭਾ ਦੇ ਸਾਰੇ ਮੈਂਬਰ ਇਲੈਕਟੋਰਲ ਕਾਲਜ ਵਿੱਚ ਸ਼ਾਮਲ ਹਨ। ਦੋਵਾਂ ਸਦਨਾਂ ਦੇ ਨਾਮਜ਼ਦ ਮੈਂਬਰ ਵੀ ਉਪ-ਰਾਸ਼ਟਰਪਤੀ ਦੀ ਚੋਣ ਵਿੱਚ ਵੋਟ ਪਾਉਣ ਦੇ ਯੋਗ ਹਨ। ਸੰਸਦ ਦੇ ਦੋਵਾਂ ਸਦਨਾਂ ਦੇ ਮੈਂਬਰਾਂ ਦੀ ਮੌਜੂਦਾ ਸੰਖਿਆ 788 ਹੈ, ਜਿਸ ਵਿੱਚੋਂ ਸਿਰਫ਼ ਭਾਜਪਾ ਦੇ 394 ਸੰਸਦ ਮੈਂਬਰ ਹਨ। ਉਪ-ਰਾਸ਼ਟਰਪਤੀ ਦੀ ਚੋਣ ਜਿੱਤਣ ਲਈ ਕਿਸੇ ਉਮੀਦਵਾਰ ਨੂੰ ਜਿੱਤਣ ਲਈ 390 ਤੋਂ ਵੱਧ ਵੋਟਾਂ ਦੀ ਲੋੜ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: