ਇੰਗਲੈਂਡ ‘ਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ‘ਚ ਤਗਮੇ ਜਿੱਤ ਕੇ ਭਾਰਤੀ ਖਿਡਾਰੀਆਂ ਨੇ ਵਤਨ ਪਰਤਣਾ ਸ਼ੁਰੂ ਕਰ ਦਿੱਤਾ ਹੈ। ਸ਼ਨੀਵਾਰ ਨੂੰ ਵੇਟਲਿਫਟਿੰਗ ‘ਚ ਤਮਗਾ ਜਿੱਤਣ ਵਾਲੇ ਸੂਰਮਾ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ। ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਗੋਲਡ ਤਗਮਾ ਜਿੱਤਣ ਵਾਲੀ ਮੀਰਾਬਾਈ ਚਾਨੂ ਦੇ ਨਾਲ ਵੇਟਲਿਫਟਿੰਗ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਵੀ ਪਹੁੰਚੀ। ਹਰਜਿੰਦਰ ਕੌਰ ਪੰਜਾਬ ਦੇ ਪਟਿਆਲਾ ਨਾਲ ਸਬੰਧਤ ਹੈ। ਏਅਰਪੋਰਟ ਤੋਂ ਰਵਾਨਾ ਹੋਣ ਤੋਂ ਬਾਅਦ ਹਰਜਿੰਦਰ ਕੌਰ ਨੇ ਕਿਹਾ ਕਿ ਉਸਦਾ ਅਗਲਾ ਨਿਸ਼ਾਨਾ ਏਸ਼ੀਅਨ ਖੇਡਾਂ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਹਰਜਿੰਦਰ ਨੇ ਕਿਹਾ ਕਿ ਉਹ ਆਪਣੇ ਵਤਨ ਪਰਤ ਕੇ ਖੁਸ਼ ਹੈ। ਉਨ੍ਹਾਂ ਲੜਕੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਆਉਣ ਲਈ ਕਿਹਾ। ਹਰਜਿੰਦਰ ਨੇ ਕਿਹਾ ਕਿ ਲੜਕੀਆਂ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਦੀ ਪਸੰਦ ਜੋ ਵੀ ਹੋਵੇ, ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾਣਾ ਚਾਹੀਦਾ। ਖੇਡਾਂ ਹੋਣ ਜਾਂ ਪੜ੍ਹਾਈ, ਹਮੇਸ਼ਾ ਉਨ੍ਹਾਂ ਦਾ ਸਾਥ ਦਿਓ।
ਮਹਿਲਾ ਵੇਟਲਿਫਟਰ ਵੀ ਪੰਜਾਬ ਵਿੱਚ ਨਸ਼ਿਆਂ ਤੋਂ ਚਿੰਤਤ ਨਜ਼ਰ ਆਈਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੈ ਤਾਂ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨਾ ਹੋਵੇਗਾ। ਸਰਕਾਰ ਨੂੰ ਹਰ ਮਹੀਨੇ ਖੇਡਾਂ ਦਾ ਕੋਈ ਨਾ ਕੋਈ ਟੂਰਨਾਮੈਂਟ ਕਰਵਾਉਣਾ ਚਾਹੀਦਾ ਹੈ। ਖੇਡਾਂ ਵਿੱਚ ਅੱਗੇ ਨਿਕਲਣ ਲਈ ਨੌਜਵਾਨਾਂ ਦਾ ਨਸ਼ਿਆਂ ਤੋਂ ਦੂਰ ਰਹਿਣਾ ਜ਼ਰੂਰੀ ਹੈ।