ਆਯੁਸ਼ਮਾਨ ਭਾਰਤ ਯੋਜਨਾ ਤਹਿਤ ਫਰਜ਼ੀ ਬੀਮਾ ਕਲੇਮ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੂਬਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪ੍ਰਾਈਵੇਟ ਹਸਪਤਾਲਾਂ ਦੇ ਕਰੀਬ 250 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਸਰਕਾਰ ਵੱਲੋਂ ਰੋਕ ਦਿੱਤੀ ਗਈ ਹੈ।
ਪੰਜਾਬ ਦੇ 4,812 ਦਾਅਵੇ ਅਜਿਹੇ ਹਨ, ਜਿਨ੍ਹਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੀ ਬੇਨਿਯਮੀ ਹੈ ਅਤੇ ਉਹ ਫਰਜ਼ੀ ਹਨ। ਸੂਬਾ ਸਰਕਾਰ ਨੇ ਫਰਜ਼ੀ ਦਾਅਵੇ ਪੇਸ਼ ਕਰਨ ਵਾਲੀਆਂ ਸਿਹਤ ਏਜੰਸੀਆਂ ਵਿਰੁੱਧ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਸੂਬਾ ਸਰਕਾਰ ਵੱਲੋਂ ਵਿਜੀਲੈਂਸ ਜਾਂਚ ਵੀ ਕਰਵਾਈ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦੇਈਏ, ਇਸ ਯੋਜਨਾ ਦੇ ਤਹਿਤ, ਯੋਗ ਲਾਭਪਾਤਰੀਆਂ ਨੂੰ 5 ਲੱਖ ਰੁਪਏ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਪ੍ਰਦਾਨ ਕੀਤਾ ਜਾਂਦਾ ਹੈ। ਵੱਡੀ ਗਿਣਤੀ ਵਿਚ ਅਜਿਹੇ ਦਾਅਵਿਆਂ ਦਾ ਪਤਾ ਲੱਗਾ ਹੈ, ਜਿਨ੍ਹਾਂ ਵਿਚ ਦਾਅਵੇ ਝੂਠੇ ਹਨ। ਮਾਰਚ 2021 ਵਿੱਚ, ਪੰਜਾਬ ਵਿਜੀਲੈਂਸ ਨੇ ਇਸ ਸਕੀਮ ਤਹਿਤ ਕਰੋੜਾਂ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਪ੍ਰਾਈਵੇਟ ਹਸਪਤਾਲਾਂ ਨੇ ਸਮਾਰਟ ਹੈਲਥ ਕਾਰਡ ਵਾਲੇ ਲਾਭਪਾਤਰੀ ਮਰੀਜ਼ਾਂ ਦੇ ਇਲਾਜ ਲਈ ਜਾਅਲੀ ਬਿੱਲ ਜਮ੍ਹਾਂ ਕਰਵਾ ਕੇ ਦਾਅਵੇ ਕੀਤੇ ਸਨ।