ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਸੋਧ ਬਿੱਲ 2022 ਨੂੰ ਭਲਕੇ ਸੰਸਦ ਵਿੱਚ ਲਿਆਏ ਜਾਣ ਨੂੰ ਫਿਲਹਾਲ ਟਾਲਣ ਲਈ ਕਿਹਾ ਅਤੇ ਇਸ ਸਬੰਧੀ ਸਲਾਹ-ਮਸ਼ਵਰਾ ਕਰਨ ਦੀ ਅਪੀਲ ਕੀਤੀ।
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਕੇ ਕਿਹਾ ਕਿ ਜਦੋਂ ਤੱਕ ਇਸ ਨਾਲ ਸਬੰਧਤ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਜਾਂਦਾ ਹੈ, ਉਦੋਂ ਤੱਕ ਬਿਜਲੀ ਬਿੱਲ ਵਾਪਸ ਲੈ ਲਿਆ ਜਾਵੇ। ਸਰਕਾਰ ਇਸ ਦੌਰਾਨ ਬਿੱਲ ਨੂੰ ਸੰਯੁਕਤ ਸੰਸਦੀ ਕਮੇਟੀ ਕੋਲ ਵੀ ਭੇਜ ਸਕਦੀ ਹੈ, ਤਾਂ ਜੋ ਸਾਰੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਿਆ ਜਾ ਸਕੇ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ 9 ਦਸੰਬਰ, 2021 ਨੂੰ ਖੇਤੀ ਕਾਨੂਨ ਵਾਪਿਸ ਲੈਣ ਵੇਲੇ ਸਰਕਾਰ ਨੇ ਇਹ ਭਰੋਸਾ ਦਿਵਾਇਆ ਸੀ ਕਿ ਉਹ ਉਹ ਰਾਜਾਂ, ਰਾਜਨੀਤਿਕ ਪਾਰਟੀਆਂ, ਕਿਸਾਨਾਂ ਅਤੇ ਕਿਸਾਨ ਸੰਗਠਨਾਂ ਸਮੇਤ ਸਾਰੇ ਹਿੱਸੇਦਾਰਾਂ ਨਾਲ ਅਗਾਊਂ ਸਲਾਹ-ਮਸ਼ਵਰਾ ਕੀਤੇ ਬਿਨਾਂ ਬਿਜਲੀ ਸੋਧ ਬਿੱਲ, 2022 ਨੂੰ ਲਾਗੂ ਕਰਨ ਲਈ ਅੱਗੇ ਨਹੀਂ ਵਧੇਗਾ। ਪਰ ਹੁਣ ਇਸ ਬਿੱਲ ਨੂੰ ਬਿਨਾਂ ਕੋਈ ਸਲਾਹ ਕੀਤੇ ਭਲਕੇ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਠਿੰਡਾ ਹੋਟਲ ‘ਚ ਨੌਜਵਾਨ ਦੀ ਮੌਤ, ਟਾਇਲਟ ‘ਚ ਮਿਲਿਆ ਬੇਹੋਸ਼, ਕੋਲ ਪਿਆ ਸੀ ਚਿੱਟੇ ਵਾਲਾ ਟੀਕਾ
ਉਨ੍ਹਾਂ ਕਿਹਾ ਕਿ ਰਾਜਾਂ ਵਿੱਚ ਵੱਡੇ ਪੱਧਰ ‘ਤੇ ਇਹ ਭਾਵਨਾ ਹੈ ਕਿ ਜੇ ਸੋਧ ਬਿੱਲ ਮੌਜੂਦਾ ਰੂਪ ਵਿੱਚ ਲਾਗੂ ਹੁੰਦਾ ਹੈ ਤਾਂ ਉਨ੍ਹਾਂ ਦੇ ਅਧਿਕਾਰਾਂ ਨੂੰ ਲਤਾੜਿਆ ਜਾਵੇਗਾ। ਬਿੱਲ ਨਾਲ ਰਾਜਾਂ ਦੇ ਸੰਘੀ ਅਧਿਕਾਰਾਂ ‘ਤੇ ਵੀ ਅਸਰ ਪਏਗਾ, ਜੋ ਉਨ੍ਹਾਂ ਦੇ ਅਧਿਕਾਰਾਂ ਨੂੰ ਘਟਾ ਦੇਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਿਜਲੀ ਪ੍ਰਤੀ ਵੀ ਸਮਕਾਲੀ ਸੂਚੀ ਵਿੱਚ ਹੈ ਅਤੇ ਰਾਜ ਸ਼ਕਤੀਆਂ ਦੇ ਦਾਇਰੇ ਵਿੱਚ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਜੇ ਕੇਂਦਰ ਸੰਸਦ ਵਿੱਚ ਵੋਟਿੰਗ ਲਈ ਬਿੱਲ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਅੰਕੜਿਆਂ ਅਤੇ ਸਾਰੇ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕਰੇ ਤਾਂ ਇਹ ਠੀਕ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: