ਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ । ਦੇਸ਼ ਵਿੱਚ ਦੱਖਣ ਭਾਰਤ ਤੋਂ ਲੈ ਕੇ ਉਤਰ ਭਾਰਤ ਤੱਕ ਦੇ ਕਈ ਸੂਬਿਆਂ ਵਿੱਚ ਬਾਰਿਸ਼ ਦਾ ਸਿਲਸਿਲਾ ਜਾਰੀ ਹੈ। ਮਹਾਰਾਸ਼ਟਰ ਤੋਂ ਲੈ ਕੇ ਕਰਨਾਟਕ ਤੱਕ ਦੱਖਣੀ ਰਾਜਾਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ । ਇਸ ਦੇ ਨਾਲ ਹੀ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਬਾਰਿਸ਼ ਜਾਰੀ ਹੈ ।
ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਤੱਕ ਦਿੱਲੀ ਸਣੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ ਮੌਸਮ ਵਿਭਾਗ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ 9 ਅਗਸਤ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਬਿਜਲੀ ਸੋਧ ਬਿੱਲ ਨੂੰ ਲੈ ਕੇ ਵਰ੍ਹੇ CM ਮਾਨ, ਕਿਹਾ- “ਰਾਜਾਂ ਨੂੰ ਕਠਪੁਤਲੀ ਨਾ ਸਮਝੇ ਮੋਦੀ ਸਰਕਾਰ”
ਕੇਰਲ, ਝਾਰਖੰਡ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਲਕਸ਼ਦੀਪ, ਅੰਦਰੂਨੀ ਕਰਨਾਟਕ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਤਾਮਿਲਨਾਡੂ, ਹਰਿਆਣਾ, ਪੰਜਾਬ, ਦਿੱਲੀ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕਾ ਮੀਂਹ ਪੈ ਸਕਦਾ ਹੈ। ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ ।
ਮੌਸਮ ਵਿਭਾਗ ਵੱਲੋਂ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੋਮਵਾਰ ਨੂੰ ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ । ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਥਾਵਾਂ ‘ਤੇ ਮੌਸਮ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਕੁਝ ਥਾਵਾਂ ‘ਤੇ ਹੀ ਮੀਂਹ ਪੈ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: