ਮਲੇਰਕੋਟਲਾ ਦੇ ਡੀਸੀ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਭਲਕੇ 9 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਵਿੱਦਿਅਕ ਅਦਾਰੇ ਯਾਨੀ ਸਕੂਲ, ਕਾਲਜ ਬੰਦ ਰਹਿਣਗੇ।
ਦੱਸ ਦੇਈਏ ਕਿ 9 ਅਗਸਤ ਨੂੰ ਮੁਹੱਰਮ ਹੈ ਤੇ ਇਸ ਜ਼ਿਲ੍ਹੇ ‘ਚ ਇਸਲਾਮ ਧਰਮ ਨੂੰ ਮੰਨਣ ਵਾਲੇ ਲੋਕ ਵੱਡੀ ਗਿਣਤੀ ‘ਚ ਰਹਿੰਦੇ ਹਨ ਜੋ ਕਿ ਇਸ ਦਿਨ ਪ੍ਰਤੀ ਕਾਫੀ ਸ਼ਰਧਾ ਰੱਖਦੇ ਹਨ। ਇਹ ਦਿਨ ਹਜ਼ਰਤ ਮੁਹੰਮਦ ਜੀ ਦੇ ਦੋਹਤੇ ਇਮਾਮ ਹੁਸੈਨ ਅਤੇ ਉਨ੍ਹਾਂ ਦੇ 71 ਸਾਥੀਆਂ ਵੱਲੋਂ ਸ਼ਹਾਦਤ ਨਾਲ ਜੁੜਿਆ ਹੋਇਆ ਹੈ।
ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੈਗੋਸ਼ੀਏਬਲ ਇੰਪਰੂਵਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਵਿਚ ਛੁੱਟੀ ਐਲਾਨੀ ਗਈ ਹੈ।
ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਪਰ ਲਾਗੂ ਨਹੀਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -: