ਅੱਜ ਅੰਮ੍ਰਿਤਸਰ ਸਾਹਿਬ ਵਿੱਚ ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਲੀਡਰ ਸ. ਰਵੀਕਰਨ ਸਿੰਘ ਕਾਹਲੋਂ ਦੇ ਘਰ ਇਕੱਠੇ ਹੋ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ, ਪੰਥ ਦੀ ਚੜ੍ਹਦੀ ਕਲਾ ਲਈ ਸਲਾਹ ਮਸ਼ਵਰਾ ਕੀਤਾ ਗਿਆ।
ਸਾਰੇ ਲੀਡਰਾਂ ਦੀ ਰਾਏ ਹੈ ਕਿ ਇਕੱਠੇ ਹੋ ਕੇ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਜਾਵੇ ਅਤੇ ਅਕਾਲੀ ਦਲ ਦੇ ਮੌਜੂਦਾਂ ਹਾਲਾਤਾਂ ਤੇ ਬਹੁਤ ਗੰਭੀਰਤਾ ਦੇ ਨਾਲ ਗੱਲ ਕੀਤੀ ਜਾਵੇ, ਪੰਥ ਨੂੰ ਇਕੱਠਾ ਕਰਕੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਨੂੰ ਇਸ ਸੰਕਟ ਵਿੱਚੋ ਕਿਵੇਂ ਕਢਿਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਆਮ ਆਦਮੀ ਪਾਰਟੀ ਨੇ
ਸਮੁੱਚੇ ਲੀਡਰ ਸਹਿਬਾਨਾਂ ਦੀ ਰਾਏ ਸੀ ਕਿ ਸਿੱਖ ਪੰਥ ਦੀਆਂ ਧਾਰਮਿਕ ਸਖਸ਼ੀਅਤਾਂ, ਵਿਦਵਾਨਾਂ, ਬੁੱਧੀ ਜੀਵੀਆਂ ਤੇ ਪੰਥ ਦਰਦੀਆਂ ਨੂੰ ਸ. ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਜੋ ਸਮੁੱਚੇ ਵਰਕਰਾਂ ਦੀਆਂ ਭਾਵਨਾਵਾਂ ਹਨ ਉਸ ਅਨੁਸਾਰ ਅਕਾਲੀ ਦਲ ਨੂੰ ਮੁੜ ਤੋਂ ਕਾਇਮ ਕੀਤਾ ਜਾਵੇ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ ਬੋਨੀ, ਸੰਤਾ ਸਿੰਘ ਉਮੈਦਪੁਰੀ, ਇੰਦਰਇਕਬਾਲ ਸਿੰਘ ਅਟਵਾਲ, ਕਰਨੈਲ ਸਿੰਘ ਪੰਜੋਲੀ, ਜਗਜੀਤ ਸਿੰਘ ਕੋਹਲੀ, ਰਵੀ ਕਰਨ ਸਿੰਘ ਕਾਹਲੋਂ ਮੌਜੂਦ ਸਨ।