ਤਰਨਤਾਰਨ : ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵੱਡੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਦਰਅਸਲ ਥਾਣਾ ਵੈਰੋਵਾਲ ਇਲਾਕੇ ਤੋਂ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਗੋਲਾ-ਬਾਰੂਦ, ਦੋ ਪਿਸਤੌਲ ਅਤੇ ਅੱਧਾ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਇਹ ਦੋਵੇਂ ਅੱਤਵਾਦੀ 15 ਅਗਸਤ ਨੂੰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ, ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਲਾਨਿੰਗ ‘ਤੇ ਪਾਣੀ ਫਿਰ ਗਿਆ।
ਦੱਸ ਦਈਏ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅੱਤਵਾਦੀ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਦੇ ਕਰੀਬੀ ਹਨ। ਇਨ੍ਹਾਂ ਵਿੱਚੋਂ ਗੁਰਵਿੰਦਰ ਸਿੰਘ ਉਰਫ਼ ਬਾਬਾ ਵੀ ਐਨਆਈਏ ਅਧਿਕਾਰੀ ਦੇ ਕਤਲ ਕੇਸ ਵਿੱਚ ਮੁਲਜ਼ਮ ਹੈ। ਨਾਲ ਹੀ ਗੁਰਵਿੰਦਰ ਸਿੰਘ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਵਿੱਚ ਭਗੌੜਾ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਕਸ਼ਨ, ਮਨਾਹੀ ਦੇ ਬਾਵਜੂਦ ਮਾਈਨਿੰਗ ਹੋਣ ‘ਤੇ ਰੋਪੜ ਐਕਸੀਐਨ ਸਸਪੈਂਡ
ਫਿਲਹਾਲ ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਸ਼ਾਮ ਨੂੰ ਪੂਰੇ ਮਾਮਲੇ ਦਾ ਖੁਲਾਸਾ ਕਰਨਗੇ। ਇਸ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਤਸਵੀਰ ਸਪੱਸ਼ਟ ਹੋ ਸਕੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਦਹਿਸ਼ਤ ਫੈਲਾਉਣ ਦੀਆਂ ਕਈ ਕੋਸ਼ਿਸ਼ਾਂ ਹੋ ਚੁੱਕੀਆਂ ਹਨ। ਹਾਲਾਂਕਿ ਚੌਕਸੀ ਕਾਰਨ ਉਹ ਆਪਣੇ ਇਰਾਦਿਆਂ ‘ਚ ਕਾਮਯਾਬ ਨਹੀਂ ਹੋ ਰਿਹਾ।
ਵੀਡੀਓ ਲਈ ਕਲਿੱਕ ਕਰੋ -: