ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬੀਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ ਜੇਰੇ ਇਲਾਜ ਸਨ।
ਡਾਕਟਰੀ ਖ਼ੇਤਰ ‘ਚ ਉਨ੍ਹਾਂ ਦੀ ਪੰਜਾਬ ਭਰ ਵਿਚ ਇਕ ਵੱਖਰੀ ਪਛਾਣ ਸੀ। ਕੈਂਸਰ ਦੇ ਮਾਹਿਰ ਡਾਕਟਰਾਂ ਦੀ ਸੂਚੀ ‘ਚ ਉਨ੍ਹਾਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੋਈ ਸੀ। ਉਨ੍ਹਾਂ ਨੇ ਲੰਬਾ ਸਮਾਂ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ‘ਚ ਆਪਣੀਆਂ ਬਾਖ਼ੂਬੀ ਡਾਕਟਰੀ ਸੇਵਾਵਾਂ ਦਿੱਤੀਆਂ ਅਤੇ ਇਸ ਵੇਲੇ ਉਹ ਲੁਧਿਆਣਾ ਸਥਿਤ ਫੋਰਟਿਸ ਹਸਪਤਾਲ ‘ਚ ਕੈਂਸਰ ਵਿਭਾਗ ਵਿਚ ਤਾਇਨਾਤ ਸਨ। ਉਹ ਆਪਣੇ ਪਿੱਛੇ ਪਤਨੀ ਸਮੇਤ ਇਕ ਬੇਟਾ ਅਤੇ ਦੋ ਬੇਟੀਆਂ ਛੱਡ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: