ਤੀਜ ਪੰਜਾਬ ਦੀਆਂ ਕੁੜੀਆਂ ਦਾ ਤਿਉਹਾਰ ਹੈ । ਦੇਸ਼ ਭਗਤ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ, ਲੋਕਧਾਰਾ ਅਤੇ ਸੱਭਿਆਚਾਰ ਕੇਂਦਰ ਨੇ ਸਮਾਜਿਕ ਸਿੱਖਿਆ ਫੈਕਲਟੀ ਅਤੇ ਪ੍ਰਦਰਸ਼ਨ ਕਲਾ ਅਤੇ ਮੀਡੀਆ ਫੈਕਲਟੀ ਦੇ ਸਹਿਯੋਗ ਨਾਲ 9 ਅਗਸਤ, 2022 ਨੂੰ ਦੇਸ਼ ਭਗਤ ਯੂਨੀਵਰਸਿਟੀ ਕੈਂਪਸ ਦੇ ਮਹਾਂ ਪ੍ਰਗਿਆ ਹਾਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਖੁਸ਼ੀ ਦੇ ਇਸ ਮੌਕੇ ਤੇ ਮਾਨਯੋਗ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਮੁੱਖ ਮਹਿਮਾਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ: ਜ਼ੋਰਾ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸਾਰੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਸਨ।
ਸਮਾਗਮ ਦੀ ਸ਼ੁਰੂਆਤ ਡਾ: ਤਜਿੰਦਰ ਕੌਰ ਅਤੇ ਡਾ: ਜ਼ੋਰਾ ਸਿੰਘ ਵੱਲੋਂ ਦੀਵਾ ਜਗਾਉਣ ਦੀ ਰਸਮ ਨਾਲ ਹੋਈ। ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ ਅਤੇ ਸੁਰੀਲੇ ਪੰਜਾਬੀ ਗੀਤ ਗਾਏ । ਮਾਡਲਿੰਗ ਅਤੇ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ । ਇਸ ਮੌਕੇ ਮਿਸ ਤੀਜ ਅਤੇ ਮਿਸ ਤੀਜ ਕਵੀਨ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਐਮਬੀਏ ਦੀ ਵਿਦਿਆਰਥਣ ਕਿਰਨਦੀਪ ਨੇ ਮਿਸ ਤੀਜ ਦਾ ਖਿਤਾਬ ਜਿੱਤਿਆ ਅਤੇ ਮਿਸ ਤੀਜ ਕੁਈਨ ਦਾ ਖਿਤਾਬ ਐਚ.ਐਮ ਦੀ ਰਿਚਾ ਨੇ ਹਾਸਿਲ ਕੀਤਾ। ਪੰਜਾਬ ਦੇ ਲੋਕ ਨਾਚ ਭੰਗੜੇ ਅਤੇ ਗਿੱਧੇ ਨੇ ਸਾਰਿਆਂ ਦਾ ਦਿਲ ਜਿੱਤ ਲਿਆ। ਡਾ: ਜ਼ੋਰਾ ਸਿੰਘ ਨੇ ਤੀਜ ਦੇ ਮੌਕੇ ‘ਤੇ ਸਾਰਿਆਂ ਨੂੰ ਵਧਾਈ ਦਿੱਤੀ । ਡਾ: ਤਜਿੰਦਰ ਕੌਰ ਨੇ ਵਿਰਸੇ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤੀਆਂ ਖੁਸ਼ੀਆਂ ਦਾ ਤਿਉਹਾਰ ਹੈ । ਸਮਾਗਮ ਦੇ ਅਖੀਰ ਵਿੱਚ ਡਾ: ਰਾਮ ਸਿੰਘ ਨੇ ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -: