ਪੰਜਾਬੀ ਸੱਭਿਆਚਾਰ ਵਿੱਚ ਸਾਉਣ ਦੇ ਮਹੀਨੇ ਦੀ ਖਾਸ ਮਹੱਤਤਾ ਹੈ। ਇਸ ਮਹੀਨੇ ਨੂੰ ਪੰਜਾਬੀ ਮੁਟਿਆਰਾਂ ਤੀਆਂ ਦਾ ਤਿਉਹਾਰ ਬਹੁਤ ਜੋਸ਼ ਨਾਲ ਮਨਾਉਂਦੀਆਂ ਹਨ। ਇਸੇ ਤਿਉਹਾਰ ਨੂੰ ਮਨਾਉਣ ਲਈ ਮੋਹਾਲੀ ਵਿੱਚ ਅੱਜ ਰਾਜ ਪੱਧਰੀ ਤੀਆਂ ਦਾ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਮੁਖ ਮਹਿਮਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਹੋਣਗੇ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ 10 ਅਗਸਤ ਨੂੰ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 5.30 ਵਜੇ ਤੱਕ NIPER, ਸੈਕਟਰ-67 ਮੋਹਾਲੀ ਵਿਖੇ ਰਾਜ ਪੱਧਰੀ ਤੀਆਂ ਦਾ ਮੇਲਾ ਮਨਾਇਆ ਜਾਵੇਗਾ, ਜਿਥੇ ਡਾ. ਗੁਰਪ੍ਰੀਤ ਵੀ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਡਾ. ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੀ ਵਿਸ਼ੇਸ਼ ਮਹਿਮਨ ਹੋਣਗੇ।
ਬੀਤੇ ਦਿਨ ਵੀ ਡਾ. ਗੁਰਪ੍ਰੀਤ ਕੌਰ ਸੰਗਰੂਰ ਵਿਚ ਤੀਆਂ ਦੇ ਤਿਉਹਾਰ ਮੌਕੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ, ਜਿਥੇ ਉਨ੍ਹਾਂ ਨੇ ਅਤੇ ਮੁੱਖ ਮੰਤਰੀ ਦੇ ਭੈਣ ਨੇ ਗਿੱਧਾ ਪਾ ਕੇ ਤੀਜ ਦਾ ਤਿਉਹਾਰ ਮਨਾਇਆ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਰਹੇਗੀ ਬੱਦਲਵਾਈ, ਕਈ ਜ਼ਿਲ੍ਹਿਆਂ ‘ਚ ਕਿਣਮਿਣ ਦੇ ਆਸਾਰ, ਜਾਣੋ ਰੱਖੜੀ ‘ਤੇ ਮੌਸਮ ਦਾ ਹਾਲ
ਇਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈਆਂ, ਜਿਨ੍ਹਾਂ ਵਿੱਚ ਡਾਕਟਰ ਗੁਰਪ੍ਰੀਤ ਕੌਰ ਗਿੱਧਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਬਹੁਤ ਹੀ ਖੁਸ਼ ਦਿਖਾਈ ਦੇ ਰਹੇ ਹਨ । ਉਨ੍ਹਾਂ ਨੇ ਪੀਲੇ ਰੰਗ ਦੀ ਡਰੈੱਸ ਪਾਈ ਹੋਈ ਹੈ ਅਤੇ ਗਿੱਧੇ ‘ਚ ਉਹ ਖੂਬ ਰੌਣਕਾਂ ਲਗਾਉਂਦੇ ਨਜ਼ਰ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: