ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਉਦੇ ਉਮੇਸ਼ ਲਲਿਤ ਨੂੰ ਬੁੱਧਵਾਰ ਨੂੰ ਭਾਰਤ ਦਾ 49ਵਾਂ ਚੀਫ ਜਸਟਿਸ ਨਿਯੁਕਤ ਕੀਤਾ। ਰਾਸ਼ਟਰਪਤੀ ਨੇ ਉਨ੍ਹਾਂ ਦੀ ਨਿਯੁਕਤੀ ‘ਤੇ ਹਸਤਾਖਰ ਕੀਤੇ। ਜਸਟਿਸ ਲਲਿਤ 27 ਅਗਸਤ ਨੂੰ ਚੀਫ ਜਸਟਿਸ ਦਾ ਅਹੁਦਾ ਸੰਭਾਲਣਗੇ। ਮੌਜੂਦਾ ਚੀਫ ਜਸਟਿਸ ਐੱਨ. ਵੀ. ਰਮਨ ਇਕ ਦਿਨ ਪਹਿਲਾਂ 26 ਅਗਸਤ ਨੂੰ ਰਿਟਾਇਰ ਹੋਣਗੇ।
ਕਾਨੂੰਨ ਮੰਤਰਾਲੇ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਸੰਵਿਧਾਨ ਦੀ ਧਾਰਾ 124 ਦੀ ਧਾਰਾ-2 ਦੇ ਉਪਬੰਧਾਂ ਦੇ ਤਹਿਤ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਜੱਜ ਉਦੈ ਉਮੇਸ਼ ਲਲਿਤ ਨੂੰ ਭਾਰਤ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ 27 ਅਗਸਤ, 2022 ਤੋਂ ਲਾਗੂ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਸੀਜੇਆਈ ਐਨ. ਵੀ. ਰਮਨਾ ਨੇ ਜਸਟਿਸ ਉਦੈ ਉਮੇਸ਼ ਲਲਿਤ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤੇ ਜਾਣ ‘ਤੇ ਵਧਾਈ ਦਿੱਤੀ। ਜਸਟਿਸ ਲਲਿਤ ਦਾ ਕਾਰਜਕਾਲ ਤਿੰਨ ਮਹੀਨਿਆਂ ਤੋਂ ਘੱਟ ਹੋਵੇਗਾ। ਉਹ 8 ਨਵੰਬਰ ਨੂੰ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਣਗੇ। ਸੀਜੇਆਈ ਵਜੋਂ, ਜਸਟਿਸ ਲਲਿਤ ਕੌਲਿਜੀਅਮ ਦੀ ਅਗਵਾਈ ਕਰਨਗੇ, ਜਿਸ ਵਿੱਚ ਜਸਟਿਸ ਚੰਦਰਚੂੜ, ਜਸਟਿਸ ਕੌਲ, ਜਸਟਿਸ ਨਜ਼ੀਰ ਅਤੇ ਜਸਟਿਸ ਇੰਦਰਾ ਬੈਨਰਜੀ ਸ਼ਾਮਲ ਹੋਣਗੇ।