ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਾਜ ਬਹਾਦੁਰ ਦਾ ਅਸਤੀਫ਼ਾ ਮੁੱਖ ਮੰਤਰੀ ਨੇ ਮਨਜ਼ੂਰ ਕਰ ਲਿਆ ਹੈ। ਹੁਣ ਜਲਦ ਹੀ ਬਾਬਾ ਫਰੀਦ ਦੇ ਨਵੇਂ ਵੀਸੀ ਲਾਏ ਜਾਣਗੇ। ਹੁਣ ਇਹ ਅਸਤੀਫਾ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਜਾਏਗਾ, ਜੋਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਚਾਂਸਲਰ ਵੀ ਹਨ।
ਦੱਸ ਦੇਈਏ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫਰੀਦਕੋਟ ਹਸਪਤਾਲ ਵਿੱਚ ਫੇਰੀ ਦੌਰਾਨ ਗੰਦੇ ਗੱਦੇ ‘ਤੇ ਵਾਈਸ ਚਾਂਸਲਰ ਰਾਜ ਬਹਾਦੁਰ ਨੂੰ ਲਿਟਾਇਆ ਸੀ। ਇਸ ਮਗਰੋਂ ਵੀਸੀ ਰਾਜ ਬਹਾਦੁਰ ਨੇ ਦੂਜੇ ਦਿਨ ਅਸਤੀਫਾ ਦਿੱਤਾ। ਸਿਆਸੀ ਗਲਿਆਰਿਆਂ ਵਿੱਚ ਵੀ ਇਹ ਮਾਮਲਾ ਕਾਫੀ ਭਖਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਾਈਸ ਚਾਂਸਲਰ ਨਾਲ ਗੱਲ ਕੀਤੀ ਸੀ ਤੇ ਉਨ੍ਹਾਂ ਨੂੰ ਅਸਤੀਫਾ ਵਾਪਿਸ ਲੈਣ ਲਈ ਕਿਹਾ ਸੀ। ਹਾਲਾਂਕਿ ਵੀਸੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: