ਉੱਘੇ ਇਤਿਹਾਸਕਾਰ ਪ੍ਰੋ: ਜਗਤਾਰ ਸਿੰਘ ਗਰੇਵਾਲ ਦਾ ਅੱਜ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ। ਲੁਧਿਆਣਾ ਜ਼ਿਲੇ ਦੇ ਰਹਿਣ ਵਾਲੇ, ਪ੍ਰੋ: ਗਰੇਵਾਲ ਨੇ 1963 ਵਿੱਚ ਲੰਡਨ ਯੂਨੀਵਰਸਿਟੀ ਤੋਂ ਮੱਧਕਾਲੀ ਭਾਰਤ ‘ਤੇ ਬ੍ਰਿਟਿਸ਼ ਇਤਿਹਾਸਿਕ ਲੇਖਣ ਦੇ ਥੀਸਿਸ ਲਈ ਇਤਿਹਾਸ ਵਿੱਚ ਪੀਐਚਡੀ ਪ੍ਰਾਪਤ ਕੀਤੀ ਸੀ।
ਪ੍ਰੋ: ਗਰੇਵਾਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਅਤੇ ਇੰਡੀਅਨ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀ, ਸ਼ਿਮਲਾ ਦੇ ਡਾਇਰੈਕਟਰ ਅਤੇ ਚੇਅਰਮੈਨ ਵਜੋਂ ਸੇਵਾ ਨਿਭਾਈ। ਇਤਿਹਾਸਕਾਰੀ ਵਿੱਚ ਉਨ੍ਹਾਂ ਦੇ ਯੋਗਦਾਨ ਦੇ ਕਾਰਨ, ਉਨ੍ਹਾਂ ਨੂੰ 1984 ਵਿੱਚ ਇੰਡੀਅਨ ਹਿਸਟਰੀ ਕਾਂਗਰਸ ਦਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਨੂੰ 2005 ਵਿੱਚ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ।
ਪ੍ਰੋ. ਗਰੇਵਾਲ ਨੇ 40 ਕਿਤਾਬਾਂ ਤੇ 100 ਤੋਂ ਵੱਧ ਖੋਜ ਪੱਤਰ ਲਿਖੇ। ਉਨ੍ਹਾਂ ਨੂੰ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਤੇ ਅਦਾਰਿਆਂ ਤੋਂ ਕਈ ਸਨਮਾਨ ਵੀ ਹਾਸਲ ਹੋਏ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਵੱਖ-ਵੱਖ ਸਾਹਿਤਕਾਰਾਂ ਨੇ ਪ੍ਰੋ. ਗਰੇਵਾਲ ਦੇ ਦੇਹਾਂਤ ਉਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: