ਸੂਬੇ ਵਿਚ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਤੋਂ ਵਧਦਾ ਜਾ ਰਿਹਾ ਹੈ। ਵੱਡੀ ਗਿਣਤੀ ਵਿਚ ਫਿਰ ਤੋਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਦੀ ਚਪੇਟ ਵਿਚ ਕਾਂਗਰਸ ਸਾਂਸਦ ਵੀ ਆ ਗਏ ਹਨ।
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਆਪਣੇ ਸੰਪਰਕ ਵਿੱਚ ਆਏ ਲੋਕਾਂ ਤੇ ਮਿਤਰਾਂ ਸਨੇਹੀਆਂ ਨੂੰ ਆਪਣੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ ਤੇ ਖੁਦ ਨੂੰ ਉਨ੍ਹਾਂ ਨੇ ਕੁਆਰੰਟਾਈਨ ਕਰ ਲਿਆ ਹੈ। ਇਸੇ ਕਾਰਨ ਉਨ੍ਹਾਂ ਨੇ ਸਾਰੀਆਂ ਜਨਤਕ ਗਤੀਵਿਧੀਆਂ ‘ਤੇ ਰੋਕ ਲਗਾ ਦਿੱਤੀ ਹੈ। ਡਾਕਟਰੀ ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਉਹ ਕੁਝ ਦਿਨਾਂ ਲਈ ਕੁਆਰੰਟਾਈਨ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ 26 ਜੁਲਾਈ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਵੀ ਕੋਰੋਨਾ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1,23, 535 ਹੋ ਗਈ ਹੈ।