ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੱਚੀ ਛੱਡਣ ਦੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਮਹਿਲਾ ਯਮੁਨਾਨਗਰ ਦੀ ਦੱਸੀ ਜਾ ਰਹੀ ਹੈ। ਬੱਚੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਛੱਡਣ ਦੇ ਬਾਅਦ ਦੋਸ਼ੀ ਮਹਿਲਾ ਨੇ ਰਾਜਪੁਰਾ ਪੁਲਿਸ ਵਿਚ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿਚ ਔਰਤ ਨੇ ਲਿਖਿਆ ਸੀ ਕਿ ਉਸ ਦਾ ਬੱਚਾ ਸ੍ਰੀ ਦਰਬਾਰ ਸਾਹਿਬ ਵਿਚ ਕਿਸੇ ਨੇ ਚੋਰੀ ਕਰ ਲਿਆ ਹੈ। ਰਾਜਪੁਰਾ ਵਿਚ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਮ੍ਰਿਤਕ ਬੱਚੀ ਦੀ ਪਛਾਣ ਦੀ ਪਛਾਣ ਦੀਪਜੋਤ ਸਪੁੱਤਰੀ ਕੁਲਵਿੰਦਰ ਸਿੰਘ ਵਾਸੀ ਯਮੁਨਾਨਗਰ ਵਜੋਂ ਹੋਈ ਹੈ। ਪੁੱਛਗਿਛ ਵਿਚ ਪਤਾ ਲੱਗਾ ਹੈ ਕਿ ਸੀਸੀਟੀਵੀ ‘ਚ ਨਜ਼ਰ ਆ ਰਹੀ ਔਰਤ ਮਨਿੰਦਰ ਕੌਰ ਹੀ ਬੱਚੀ ਦੀ ਮਾਂ ਹੈ। ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਉਸ ਨੇ ਬੱਚੀ ਨੂੰ ਜ਼ਹਿਰ ਦੇ ਕੇ ਮਾਰਿਆ ਹੈ।
ਇਸ ਤੋਂ ਪਹਿਲਾਂ ਵੀ ਪਹਿਲਾਂ ਵੀ ਯਮੁਨਾਨਗਰ ‘ਚ ਧਾਰਾ 346 ਤਹਿਤ ਮਾਮਲਾ ਦਰਜ ਹੈ। ਦੋਸ਼ੀ ਮਹਿਲਾ ਨੂੰ ਰਾਜਪੁਰਾ ਤੋਂ ਗ੍ਰਿਫਤਾਰ ਕਰਕੇ ਪੁਲਿਸ ਅੰਮ੍ਰਿਤਸਰ ਲਈ ਹੋਈ ਰਵਾਨਾ ਹੋ ਚੁੱਕੀ ਹੈ ਤੇ ਪੁਲਿਸ ਵਲੋਂ ਪਿਤਾ ਸਮੇਤ ਬਾਕੀ ਪਰਿਵਾਰ ਨੂੰ ਅੰਮ੍ਰਿਤਸਰ ਬੁਲਾਇਆ ਗਿਆ ਹੈ। ਸੀਸੀਟੀਵੀ ਫੁਜੇਟ ਵਿਚ ਮ੍ਰਿਤਕ ਬੱਚੀ ਦਾ ਭਰਾ ਵੀ ਨਜ਼ਰ ਆ ਰਿਹਾ ਹੈ।
ਦੱਸ ਦੇਈਏ ਕਿ ਬੀਤੇ ਕੱਲ੍ਹ ਸ਼ਾਮ ਘੰਟਾ ਘਰ ਗੇਟ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੱਥ ਧੋਣ ਵਾਲੀਆਂ ਟੂਟੀਆਂ ਵਾਲੇ ਪਾਸੇ ਬੱਚੀ ਮਿਲੀ ਸੀ ਜਿਸ ਦੇ ਸਰੀਰ ‘ਤੇ ਨੀਲੇ ਧੱਬੇ ਪਏ ਹੋਏ ਸਨ। ਇਸ ਬੱਚੀ ਦੇ ਮਿਲਣ ਉਪਰੰਤ ਸਥਾਨਕ ਪੁਲਿਸ ਚੌਕੀ ਵੱਲੋਂ ਬੱਚੀ ਨੂੰ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ ਸੀ। ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜ਼ਿਕਰਯੋਗ ਹੈ ਕਿ ਉਕਤ ਸ਼ੱਕੀ ਔਰਤ ਦੀ ਪਛਾਣ ਲਈ ਕਮੇਟੀ ਵੀ ਗਠਿਤ ਕੀਤੀ ਗਈ ਸੀ ਜਿਸ ਵੱਲੋਂ ਲਗਾਤਾਰ ਸ਼ੱਕੀ ਦੀ ਪਛਾਣ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਈ ਇਸ ਲੜਕੀ ਨੂੰ ਜਾਣਦਾ ਹੈ ਜਾਂ ਇਸ ਲੜਕੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਦਫਤਰ ਸ੍ਰੀ ਦਰਬਾਰ ਸਾਹਿਬ ਸੰਪਰਕ ਨੰਬਰ 9781130219 ਜਾਂ ਸਥਾਨਕ ਕੋਰੀਡਾਰ ਚੌਕੀ ‘ਤੇ ਦੱਸਣ। ਸੀਸੀਟੀਵੀ ਫੁਟੇਜ ਵਿਚ ਇਸ ਲੜਕੀ ਨਾਲ ਇਕ ਸ਼ੱਕੀ ਔੌਰਤ ਦੇਖੀ ਗਈ ਹੈ, ਜੇਕਰ ਕਿਸੇ ਨੂੰ ਇਸ ਬਾਰੇ ਕੁਝ ਪਤਾ ਹੈ ਤਾਂ ਉਕਤ ਨੰਬਰ ‘ਤੇ ਦੱਸਣ।