ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਨ ਦੇ ਮਾਮਲੇ ਵਿਚ ਕਾਂਗਰਸੀਆਂ ਨੇ ਪੁਲਿਸ ਨੂੰ ਅਲਟੀਮੇਟਮ ਦਿੱਤਾ ਹੈ। ਜੇਕਰ ਸ਼ਾਮ ਤੱਕ ਪੁਲਿਸ ਨੇ ਹਮਲਾਵਰ ਨਾ ਫੜੇ ਤਾਂ ਸ਼ਾਮ ਨੂੰ ਅਗਲੀ ਰਣਨੀਤੀ ਤਿਆਰ ਕਰ ਦਿੱਤੀ ਜਾਵੇਗੀ।
ਕਾਂਗਰਸੀ ਆਗੂ ਰਾਜੀਵ ਰਾਜਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਕਾਂਗਰਸੀ ਵਰਕਰਾਂ ਦੇ ਫੋਨ ਆ ਰਹੇ ਹਨ ਕਿ ਹਰਜਿੰਦਰ ਸਿੰਘ ਦੇ ਮਾਮਲੇ ਵਿਚ ਕੀ ਹੋ ਰਿਹਾ ਹੈ। ਰਾਜਾ ਨੇ ਕਿਹਾ ਕਿ ਜੇਕਰ ਸ਼ਾਮ ਤੱਕ ਦੋਸ਼ੀ ਨਾ ਫੜੇ ਗਏ ਤਾਂ ਮਜਬੂਰਨ ਉਨ੍ਹਾਂ ਨੂੰ ਧਰਨਾ ਦੇਣਾ ਪਵੇਗਾ। ਦੱਸ ਦੇਈਏ ਕਿ ਫਿਰੋਜ਼ਪੁਰ ਰੋਡ ਸਥਿਤ ਅਯਾਲੀ ਚੌਕ ‘ਤੇ ਹੋਈ ਸੀ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਨਿਕਲ ਕੇ ਅਯਾਲੀ ਚੌਕ ਤੋਂ ਇਕ ਪਾਸ ਕੋਲ ਜਾ ਰਹੇ ਸਨ। ਇਸ ਦੌਰਾਨ ਬਾਈਕਾਂ ‘ਤੇ ਆਏ 15-16 ਹਮਲਾਵਰਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਸੀ।
ਤਲਵਾਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਰ ਲਗਭਗ 5 ਮਿੰਟ ਤੱਕ ਉਨ੍ਹਾਂ ‘ਤੇ ਵਾਰ ਕਰਦੇ ਰਹੇ। ਇਸ ਹਮਲੇ ਵਿਚ ਹਰਜਿੰਦਰ ਸਿੰਘ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਲੋਕਾਂ ਨੇ ਹਰਜਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਦੇਖ ਕੇ ਐਂਬੂਲੈਂਸ ਨੂੰ ਫੋਨ ਕੀਤਾ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਿਸ਼ਾਨ ਸਾਹਿਬ ਨਾਲ ਮਾਰਚ
ਜ਼ਖਮੀ ਹਾਲਤ ਵਿਚ ਹਰਜਿੰਦਰ ਸਿੰਘ ਨੂੰ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੇ ਉਨ੍ਹਾਂ ਦੇ ਸਿਰ ‘ਤੇ 10 ਤੋਂ 15 ਟਾਂਕੇ ਲੱਗੇ ਹਨ। ਨਾਲ ਹੀ ਉਨ੍ਹਾਂ ਦੀ ਬਾਂਹ ‘ਤੇ ਵੀ ਸੱਟਾਂ ਲੱਗੀਆਂ। ਪੁਲਿਸ ਕਮਿਸ਼ਨਰ ਕੌਸੁਤਭ ਸ਼ਰਮਾ ਨੇ ਟੀਮਾਂ ਬਣਾ ਦਿੱਤੀਆਂ ਹਨ। ਏਡੀਸੀਪੀ ਵਰਿੰਦਰ ਬਰਾੜ ਦੀ ਅਗਵਾਈ ਵਿਚ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਜੇਕਰ ਪੁਲਿਸ ਨੇ ਦੋਸ਼ੀ ਨਾ ਫੜੇ ਤਾਂ ਕਾਂਗਰਸੀਆਂ ਨੂੰ ਮਜਬੂਰਨ ਧਰਨਾ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: