ਚੰਡੀਗੜ੍ਹ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਪੰਜਾਬ ਵਿੱਚ ਆਪ ਸਰਕਾਰ ਨੇ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ, ਇਨਡੋਰ ਅਤੇ ਆਊਟਡੋਰ ਇਕੱਠਾਂ, ਮਾਲਾਂ, ਪਬਲਿਕ ਪਲੇਸਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਕੋਵਿਡ ਨੂੰ ਲੈ ਕੇ ਢੁਕਵਾਂ ਵਿਵਹਾਰ ਜਿਵੇਂ ਕਿ ਸੋਸ਼ਲ ਡਿਸਟੈਂਸਿੰਗ, ਜਨਤਕ ਥਾਵਾਂ ‘ਤੇ ਨਾ ਥੁੱਕਣਾ ਆਦਿ ਦੀ ਵੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਕਿਸੇ ਨੂੰ ਵੀ ਜੇਕਰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ ਤੇ ਕੋਰੋਨਾ ਪਰੋਟੋਕਾਲ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਨਾਪਾਕ ਕੋਸ਼ਿਸ਼ ਨਾਕਾਮ, BSF ਨੇ ਫੜੀ ਪੌਣੇ 5 ਕਰੋੜ ਦੀ ਹੈਰੋਇਨ
ਸਰਕਾਰ ਵੱਲੋਂ ਸਾਰੇ ਹਸਪਤਾਲਾਂ, ਲੈਬਸ ਤੇ ਕੋਰੋਨਾ ਟੈਸਟ ਕਰਨ ਵਾਲੇ ਸੈਂਟਰਾਂ ਨੂੰ ਕੋਵਿਡ ਦੀ ਪੌਜ਼ੀਟਿਵ ਜਾਂ ਨੈਗੇਟਿਵ ਰਿਪੋਰਟ ਦੇ ਨਤੀਜੇ ਸਰਕਾਰ ਦੇ COVA ਪੋਰਟਲ ‘ਤੇ ਅਪਲੋਡ ਕਰਨ ਦੇ ਨਾਲ-ਨਾਲ ਪੂਰੀ ਟੈਸਟਿੰਗ ਡਿਟੇਲ ਸਬੰਧਤ ਜ਼ਿਲ੍ਹੇ ਤੇ ਸੂਬੇ ਦੇ ਕੋਵਿਡ-19 ਸੈੱਲ ਨੂੰ ਦੇਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕੋਰੋਨਾ ਟੀਕੇ ਦੀ ਦੂਜੀ ਖੁਰਾਕ ਅਤੇ ਅਹਿਤਿਆਤੀ ਖੁਰਾਕ ਨੂੰ ਛੇਤੀ ਤੋਂ ਛੇਤੀ ਲੈਣ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: