ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਪੰਜਾਬੀ ਗਾਇਕ ਦਲੇਰ ਮਹਿੰਦੀ ਦੀ ਅਚਾਨਕ ਤਬੀਅਤ ਵਿਗੜਨ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਹਿੰਦੀ ਦੇ ਲੀਵਰ ਵਿੱਚ ਪ੍ਰਾਬਲਮ ਦੱਸੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਦਲੇਰ ਮਹਿੰਦੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕਬੂਤਰਬਾਜ਼ੀ ਦੇ ਮਾਮਲੇ ਵਿੱਚ 2 ਮਾਮਲੇ ਦੀ ਸਜ਼ਾ ਕੱਟ ਰਹੇ ਹਨ। ਜ਼ਿਕਰਯੋਗ ਹੈ ਕਿ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਮਾਮਲੇ ਵਿੱਚ ਮਾਣਯੋਗ ਅਡੀਸ਼ਨਲ ਸੈਸ਼ਨਲ ਜੱਜ ਐੱਚ.ਐੱਚ. ਗਰੇਵਾਲ ਦੀ ਅਦਾਲਤ ਨੇ ਹੇਠਲੀ ਅਦਾਲਤ ਦੀ 2 ਸਾਲ ਦੀ ਸਜ਼ਾ ਨੂੰ ਬਰਕਰਾਰ ਰਖਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ ਗਿਆ ਸੀ, ਇਥੇ ਉਹ ਇਸ ਵੇਲੇ ਨਵਜੋਤ ਸਿੰਘ ਸਿੱਧੂ ਨਾਲ ਬੰਦ ਹਨ।
ਦਲੇਰ ਮਹਿੰਦੀ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸਜ਼ਾ ਖਿਲਾਫ ਅਪੀਲ ਅਤੇ ਜ਼ਮਾਨਤ ਦੀ ਅਰਜ਼ੀ ਲਾਈ ਹੋਈ ਹੈ ਅਤੇ ਉਸ ‘ਤੇ ਅਗਲੀ ਸੁਣਵਾਈ 15 ਸਤੰਬਰ ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -: