ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰ ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਵਾਈਸ ਚਾਂਸਲਰ ਡਾ.ਰਾਜ ਬਹਾਦਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ, ਜਿਨ੍ਹਾਂ ਨੇ ਸਿਹਤ ਮੰਤਰੀ ਦੇ ਦੁਰਵਿਵਹਾਰ ਕਾਰਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਦੱਸ ਦੇਈਏ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਫਰੀਦਕੋਟ ਹਸਪਤਾਲ ਵਿੱਚ ਫੇਰੀ ਦੌਰਾਨ ਗੰਦੇ ਗੱਦੇ ‘ਤੇ ਵਾਈਸ ਚਾਂਸਲਰ ਰਾਜ ਬਹਾਦੁਰ ਨੂੰ ਲਿਟਾਇਆ ਸੀ। ਇਸ ਮਗਰੋਂ ਵੀਸੀ ਰਾਜ ਬਹਾਦੁਰ ਨੇ ਦੂਜੇ ਦਿਨ ਅਸਤੀਫਾ ਦਿੱਤਾ। ਸਿਆਸੀ ਗਲਿਆਰਿਆਂ ਵਿੱਚ ਵੀ ਇਹ ਮਾਮਲਾ ਕਾਫੀ ਭਖਿਆ।
ਇਹ ਵੀ ਪੜ੍ਹੋ : 15 ਅਗਸਤ ‘ਤੇ ਬਦਲੇਗਾ ਮੌਸਮ, ਚੰਡੀਗੜ੍ਹ ਸਣੇ ਪੰਜਾਬ-ਹਰਿਆਣਾ ‘ਚ ਪਏਗਾ ਭਾਰੀ ਮੀਂਹ
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਾਈਸ ਚਾਂਸਲਰ ਨਾਲ ਗੱਲ ਕੀਤੀ ਸੀ ਤੇ ਉਨ੍ਹਾਂ ਨੂੰ ਅਸਤੀਫਾ ਵਾਪਿਸ ਲੈਣ ਲਈ ਕਿਹਾ ਸੀ। ਹਾਲਾਂਕਿ ਵੀਸੀ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: