76ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੰਜਾਬ ਪੁਲਿਸ ਦੀਆਂ ਬੇਹਤਰ ਸੇਵਾਵਾਂ ਨੂੰ ਦੇਖਦੇ ਹੋਏ ਗ੍ਰਹਿ ਮੰਤਰਾਲੇ ਨੇ ਪੰਜਾਬ ਪੁਲਿਸ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਪ੍ਰੈਜ਼ੀਡੈਂਟ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਪੁਲਿਸ ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ (PPMDS) ਅਤੇ ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ (PMMS) ਨਾਲ ਸਨਮਾਨਿਤ ਕੀਤਾ ਜਾਵੇਗਾ।
ਬਿਊਰੋ ਆਫ਼ ਇਨਵੈਸਟੀਗੇਸ਼ਨ (BOI) ਪੰਜਾਬ ਦੇ ਡਾਇਰੈਕਟਰ ਬੀ ਚੰਦਰਸ਼ੇਖਰ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਛੇ ਪੀਪੀਐਸ ਜਿਨ੍ਹਾਂ ਵਿੱਚ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਅਧਿਕਾਰੀ ਸ਼ਾਮਲ ਹਨ। 14 ਅਫਸਰਾਂ/ਕਰਮਚਾਰੀਆਂ ਨੂੰ ਪ੍ਰਸ਼ੰਸਾਯੋਗ ਸੇਵਾ ਲਈ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਿਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰੀਤ ਪਾਲ ਸਿੰਘ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਸਰਹੱਦੀ ਸੂਬੇ ਵਿੱਚ ਕਈ ਤਰ੍ਹਾਂ ਦੀਆਂ ਸੁਰੱਖਿਆ ਚੁਣੌਤੀਆਂ ਦੀ ਬਹੁਤ ਲੋੜ ਹੈ।