ਪਟਿਆਲਾ : ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਐਸ.ਡੀ.ਕੇ.ਐਸ. ਯਾਦਵਿੰਦਰ ਪੂਰਨ ਬਾਲ ਨਿਕੇਤਨ ਵਿਖੇ ਰਹਿ ਰਹੀਆਂ ਬੱਚੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੀ 75ਵੀਂ ਵਰ੍ਹੇਗੰਢ ਦੀਆਂ ਮੁਬਾਰਕਾਂ ਦਿੰਦਿਆਂ ਮਠਿਆਈ ਭੇਟ ਕੀਤੀ। ਉਨ੍ਹਾਂ ਦੇ ਨਾਲ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਡਾ. ਬਲਬੀਰ ਸਿੰਘ, ਡਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਵਿੱਤ ਮੰਤਰੀ ਸ. ਚੀਮਾ ਨੇ ਬਾਲ ਨਿਕੇਤਨ, ਲੜਕੀਆਂ ਦੇ ਅਨਾਥ ਆਸ਼ਰਮ ਦੀ ਚੇਅਰਪਰਸਨ ਉਰਮਿਲਾ ਪੁਰੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇੱਥੇ ਰਹਿ ਰਹੀਆਂ ਬੱਚੀਆਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਮਦਦ ਦੀ ਲੋੜ ਹੈ ਤਾਂ ਡਿਪਟੀ ਕਮਿਸ਼ਨਰ ਰਾਹੀਂ ਉਸਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਬੱਚੀਆਂ ਤੋਂ ਉਨ੍ਹਾਂ ਦੀ ਪੜ੍ਹਾਈ ਬਾਬਤ ਵੀ ਜਾਣਕਾਰੀ ਲੈਂਦਿਆਂ ਬੱਚੀਆਂ ਨੂੰ ਸ਼ਾਬਾਸ਼ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ ਦੇ ਇਸ ਬਾਲ ਨਿਕੇਤਨ ਵਿਖੇ ਰਹਿ ਰਹੀਆਂ ਬੱਚੀਆਂ ਦੀ ਸਾਂਭ-ਸੰਭਾਲ ਅਤੇ ਦੇਖ-ਰੇਖ ਤੋਂ ਉਹ ਬਹੁਤ ਪ੍ਰਭਾਵਤ ਹੋਏ ਹਨ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਬਾਲ ਨਿਕੇਤਨ ਸਮੇਤ ਪੰਜਾਬ ਦੇ ਸਾਰੇ ਅਜਿਹੇ ਆਸ਼ਰਮਾਂ ਦੀ ਮਦਦ ਲਈ ਵਚਨਬੱਧ ਹੈ। ਏ.ਡੀ.ਸੀ ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਵੀ ਮੌਜੂਦ ਸਨ।